ਕੈਪਟਨ ਦੀ ਧਮਕੀ ਤੋਂ ਬਾਅਦ ਨਵਜੋਤ ਸਿੱਧੂ ਆਇਆ ਡੀ.ਐੱਸ.ਪੀ. ਨੂੰ ਬਚਾਉਣ

Tags

ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਕਾਂਗਰਸ ਵਿੱਚ ਹੀ ਰਹਿਣਗੇ। ਉਨ੍ਹਾਂ ਨੂੰ ਕੋਈ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਮਗਰੋਂ ਚਰਚਾ ਹੈ ਕਿ ਉਨ੍ਹਾਂ ਨੂੰ ਮੁੜ ਕੈਬਨਿਟ ਵਿੱਚ ਅਹਿਮ ਮੰਤਰਾਲਾ ਦਿੱਤਾ ਜਾ ਸਕਦਾ ਹੈ। ਦੂਜੇ ਪਾਸੇ ਇਹ ਵੀ ਚਰਚਾ ਹੈ ਕਿ ਉਨ੍ਹਾਂ ਪੰਜਾਬ ਕਾਂਗਰਸ ਅੰਦਰ ਅਹਿਮ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਬੇਸ਼ੱਕ ਇਸ ਤੋਂ ਬਾਅਦ ਕੈਪਟਨ ਨੇ ਪੰਜਾਬ ਦੀ ਅਜੇ ਹੋਰ ਸੇਵਾ ਦਾ ਇੱਛਾ ਜਾਹਿਰ ਕੀਤੀ ਹੈ ਪਰ ਹਾਈਕਮਾਨ ਕੋਲ ਪਹੁੰਚੀਆਂ ਰਿਪੋਰਟਾਂ ਮੁਤਾਬਕ ਕੈਪਟਨ ਦਾ ਗ੍ਰਾਫ ਪਹਿਲਾਂ ਨਾਲੋਂ ਡਿੱਗਿਆ ਹੈ। ਇਸ ਦਾ ਲਾਹਾ ਸਿੱਧੂ ਨੂੰ ਮਿਲ ਸਕਦਾ ਹੈ।

ਅਕਾਲੀ ਦਲ-ਬੀਜੇਪੀ ਦੇ 10 ਸਾਲਾ ਰਾਜ ਮਗਰੋਂ ਲੋਕਾਂ ਨੂੰ ਕੈਪਟਨ ਤੋਂ ਵੱਡੀਆਂ ਉਮੀਦਾਂ ਸੀ ਪਰ ਪਿਛਲੇ ਤਿੰਨ ਸਾਲਾਂ ਵਿੱਚ ਸਰਕਾਰ ਹਰ ਫਰੰਟ 'ਤੇ ਢਿੱਲੀ ਹੀ ਨਜ਼ਰ ਆਈ ਹੈ।  ਉਂਝ ਵੀ ਕਾਂਗਰਸ ਦੇ ਵੱਡੀ ਗਿਣਤੀ ਵਿਧਾਇਕ ਨਵੇਂ ਲੀਡਰ ਨੂੰ ਅੱਗੇ ਲਿਆਉਣ ਦੇ ਹੱਕ ਵਿੱਛ ਹਨ। ਬੇਸ਼ੱਕ ਇਸ ਬਾਰੇ ਅਜੇ ਕੋਈ ਵੀ ਕਾਂਗਰਸੀ ਖੁੱਲ੍ਹ ਕੇ ਬੋਲਣ ਲਈ ਤਿਆਰ ਨਹੀਂ ਪਰ ਅੰਦਰੋ-ਅੰਦਰ ਚਰਚਾ ਹੈ ਕਿ ਨਵਜੋਤ ਸਿੱਧੂ ਨੂੰ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਸਰਗਰ ਮੀ ਵਿੱਢਣ ਦੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਅਜਿਹਾ ਹੋਣ ਦੀ ਸੂਰਤ ਵਿੱਚ ਉਹ 2022 ਵਿੱਚ ਮੁੱਖ ਮੰਤਰੀ ਦੇ ਚਿਹਰੇ ਵਜੋਂ ਵੀ ਸਾਹਮਣੇ ਆ ਸਕਦੇ ਹਨ। ਇਸ ਦਾ ਕਾਰਨ ਇਹ ਹੈ ਕਿ ਕੈਪਟਨ ਪਹਿਲਾਂ ਹੀ ਇਹ ਐਲਾਨ ਕਰ ਚੁੱਕੇ ਹਨ ਕਿ ਇਹ ਉਨ੍ਹਾਂ ਦੀ ਆਖਰੀ ਪਾਰੀ ਹੈ।