ਕੇਜਰੀਵਾਲ ਨੇ ਸਹੁੰ ਚੁੱਕਣ ਵੇਲੇ ਕੀਤਾ ਉਹ ਜੋ ਕੋਈ ਮੁੱਖ ਮੰਤਰੀ ਨਹੀਂ ਕਰ ਸਕਿਆ

Tags

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਹੈਟ੍ਰਿਕ ਲਗਾਉਂਦੇ ਹੋਏ ਤੀਜੀ ਵਾਰ ਮੁੱਖ ਮੰਤਰੀ ਅਹੁੱਦੇ ਦੀ ਸੁਹੰ ਚੁੱਕ ਲਈ ਹੈ। ਕੇਜਰੀਵਾਲ ਦੇ ਨਾਲ-ਨਾਲ ਉਨ੍ਹਾਂ ਦੀ ਵਜ਼ਾਰਤ ਦੇ ਮੰਤਰੀਆਂ ਨੇ ਵੀ ਸਹੁੰ ਚੁੱਕੀ ਹੈ। ਸਹੁੰ ਚੁੱਕਣ ਤੋਂ ਬਾਅਦ ਕੇਜਰੀਵਾਲ ਨੇ ਰਾਮ ਲੀਲਾ ਗਰਾਊਂਡ ਵਿਚ ਪਹੁੰਚੇ ਆਮ ਲੋਕਾਂ ਅਤੇ ਪਾਰਟੀ ਵਰਕਰਾਂ ਨੂੰ ਵੀ ਸੰਬੋਧਿਤ ਕੀਤਾ ਹੈ। ਕੇਜਰੀਵਾਲ ਨੇ ਦਿੱਲੀ ਚੋਣਾਂ ਵਿਚ ਹੋਈ ਬਿਆਨਬਾਜ਼ੀ ਉੱਤੇ ਬੋਲਦਿਆਂ ਕਿਹਾ ਕਿ ਚੋਣਾਂ ਦੌਰਾਨ ਜੋ ਵੀ ਰਾਜਨੀਤਿਕ ਹੱ ਲ ਚ ਲ ਹੋਈ ਉਸ ਨੂੰ ਭੁੱਲ ਜਾਓ ਅਤੇ ਅਸੀ ਕੇਂਦਰ ਦੇ ਨਾਲ ਮਿਲ ਕੇ ਕੰਮ ਕਰਾਂਗੇ। ਕੇਜਰੀਵਾਲ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਭਾਰਤ ਮਾਤਾ ਦੀ ਜੈ ਅਤੇ ਵੰਦੇ ਮਾਤਰਮ ਦੇ ਨਾਅਰਿਆਂ ਨਾਲ ਕੀਤੀ।

ਕੇਜਰੀਵਾਲ ਨੇ ਕਿਹਾ ਕਿ ”ਤੁਸੀ ਆਪਣਾ ਕੰਮ ਕਰਵਾਉਣ ਲਈ ਮੇਰੇ ਕੋਲ ਆ ਜਾਓ ਚਾਹੇ ਤੁਸੀ ਕਿਸੇ ਵੀ ਪਾਰਟੀ ਜਾਂ ਧਰਮ ਨਾਲ ਸਬੰਧ ਰੱਖਦੇ ਹੋਣ। ਦਿੱਲੀ ਤੋਂ ਦੇਸ਼ ਵਿਚ ਰਾਜਨੀਤੀ ਦੀ ਨਵੀਂ ਸ਼ੁਰੂਆਤ ਹੋਈ ਹੈ ਅਤੇ ਰਾਜਧਾਨੀ ਦੇ ਵਿਕਾਸ ਲਈ ਮੈ ਪ੍ਰਧਾਨਮੰਤਰੀ ਮੋਦੀ ਦਾ ਆਸ਼ੀਰਵਾਦ ਲੈਣਾ ਚਾਹੁੰਦਾ ਹਾਂ ‘ਤੇ ਸਾਰਿਆਂ ਨਾਲ ਮਿਲ ਕੇ ਕੰਮ ਕਰਨਾ ਚਾਹੁੰਦਾ ਹਾਂ”। ਕੇਜਰੀਵਾਲ ਨੇ ਕਿਹਾ ਕਿ ਇਹ ਜਿੱਤ ਮੇਰੀ ਨਹੀਂ ਦਿੱਲੀ ਵਾਲਿਆਂ ਦੀ ਹੈ। ਮੈ ਮੈਨੂੰ ਵੋਟ ਦੇਣ ਵਾਲੇ ਅਤੇ ਨਾ ਦੇਣ ਵਾਲੇ ਦੋਵਾਂ ਦਾ ਮੁੱਖ ਮੰਤਰੀ ਹੈ ਅਤੇ ਰਾਜਧਾਨੀ ਦੇ ਲੋਕਾਂ ਦੀ ਜ਼ਿੰਦਗੀ ਵਿਚ ਖੁਸ਼ਹਾਲੀ ਲਿਆਉਣ ਦੀ ਕੋਸ਼ਿਸ਼ ਕਰਾਂਗਾ।