ਗੌਰਮਿੰਟ ਟੀਚਰ ਯੂਨੀਅਨ ਦੀਆਂ ਮੰਗਾਂ ਨੂੰ ਸਰਕਾਰ ਵਲੋਂ ਅਣਗੌਲਿਆਂ ਕਰਨ ਨੂੰ ਲੈ ਕੇ ਜਨਤਕ ਜਥੇਬੰਦੀਆਂ ਨੇ ਪੱਟੀ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂ ਕ ਕੇ ਰੋ ਸ ਜ਼ਾਹਰ ਕੀਤਾ | ਇਸ ਮੌਕੇ ਗੌਰਮਿੰਟ ਟੀਚਰ ਯੂਨੀਅਨ ਦੇ ਸਾਬਕਾ ਜਨਰਲ ਸਕੱਤਰ ਹਰਭਜਨ ਸਿੰਘ ਚੂਸਲੇਵੜ੍ਹ ਤੇ ਜਗਤਾਰ ਸਿੰਘ ਆਸਲ ਨੇ ਸਾਂਝੇ ਤੌਰ 'ਤੇ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਕਾਰਨ ਪੰਜਾਬ ਵਿਚ ਗ਼ਰੀਬਾਂ ਲਈ ਹੋਰ ਸਕੂਲ ਤੇ ਅਮੀਰਾਂ ਦੇ ਬੱਚਿਆਂ ਲਈ ਹੋਰ ਸਕੂਲ ਹਨ | ਸਰਕਾਰੀ ਸਕੂਲਾਂ ਵਿਚ ਵੀ ਤਰ੍ਹਾਂ ਤਰ੍ਹਾਂ ਦੀਆਂ ਕੈਟਾਗਿਰੀਆਂ ਦੇ ਅਧਿਆਪਕ ਹਨ | ਹਾਜ਼ਰੀਨ ਨੇ ਨਾਅਰਿਆਂ ਦੀ ਗੂੰਜ ਵਿਚ ਮੰਗ ਕੀਤੀ ਕਿ ਕੱਚੇ ਅਧਿਆਪਕ ਪੱਕੇ ਕੀਤੇ ਜਾਣ, ਠੇਕੇ 'ਤੇ ਭਰਤੀ ਬੰਦ ਕੀਤੀ ਜਾਵੇ।
ਨਿੱਜੀਕਰਨ ਬੰਦ ਕੀਤਾ ਜਾਵੇ ਅਤੇ ਅਧਿਆਪਕਾਂ ਦੀਆਂ ਖਾਲੀ ਆਸਾਮੀਆਂ ਤੁਰੰਤ ਭਰੀਆਂ ਜਾਣ | ਇਸ ਮੌਕੇ ਉਨ੍ਹਾਂ ਚਿ ਤਾ ਵ ਨੀ ਦਿੱਤੀ ਕਿ ਜੇਕਰ ਗੌਰਮਿੰਟ ਟੀਚਰ ਯੂਨੀਅਨ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਦੇ ਕੇ ਨਿਪਟਾਰਾ ਨਾ ਕੀਤਾ ਗਿਆ ਤਾਂ ਮੁਲਾਜ਼ਮ, ਅਧਿਆਪਕ ਸਰਕਾਰ ਖਿ ਲਾ ਫ਼ ਸੰਘਰਸ਼ ਸ਼ੁਰੂ ਕਰਨਗੇ, ਜਿਸ ਦੀ ਜਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ | ਇਸ ਮੌਕੇ ਧਰਮ ਸਿੰਘ ਪੱਟੀ, ਜਰਨੈਲ ਸਿੰਘ, ਜੋਗਾ ਸਿੰਘ, ਕਾਰਜ ਸਿੰਘ, ਹਰਦੀਪ ਸਿੰਘ, ਰਾਜ ਸਿੰਘ, ਮੇਜਰ ਸਿੰਘ, ਜਗੀਰ ਸਿੰਘ, ਗੁਰਬਿੰਦਰ ਸਿੰਘ, ਕਵਲਪ੍ਰੀਤ ਸਿੰਘ, ਅਮੋਲਕਜੀਤ ਸਿੰਘ, ਸਰੂਪ ਸਿੰਘ, ਜਗਦੀਸ਼ ਸਿੰਘ, ਸਰੂਪ ਸਿੰਘ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ |