ਟਕਸਾਲੀਆਂ ਅਤੇ ਨਵਜੋਤ ਸਿੱਧੂ ਵਿਚਾਲੇ ਹੁਣ ਹੋਣ ਲੱਗਿਆ ਗਠਜੋੜ !

Tags

ਟਕਸਾਲੀ ਲੀਡਰਾਂ ਦਾ ਮੁੱਖ ਨਿਸ਼ਾਨਾ ਬਾਦਲ ਪਰਿਵਾਰ ਤੋਂ ਸ਼੍ਰੋਮਣੀ ਕਮੇਟੀ ਨੂੰ ਆਜ਼ਾਦ ਕਰਾਉਣਾ ਹੈ। ਇਸ ਲਈ ਅਕਾਲੀ ਦਲ ਤੋਂ ਬਾਹਰ ਹੋਏ ਸੀਨੀਅਰ ਲੀਡਰ ਹੋਰ ਧਿ ਰਾਂ ਨੂੰ ਇੱਕਜੁੱਟ ਕਰ ਰਹੇ ਹਨ। ਟਕਸਾਲੀ ਲੀਡਰ ਜਾਣਦੇ ਹਨ ਕਿ ਜਿਨ੍ਹਾਂ ਚਿਰ ਸ਼੍ਰੋਮਣੀ ਕਮੇਟੀ ਦੀ ਕਮਾਨ ਉਨ੍ਹਾਂ ਦੇ ਹੱਥ ਨਹੀਂ ਆਉਂਦੀ, ਓਨਾ ਚਿਰ ਉਹ ਪੰਜਾਬ ਦੀ ਸਿਆਸਤ ਵਿੱਚ ਪੈਰ ਨਹੀਂ ਜਮ੍ਹਾਂ ਸਕਦੇ। ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਕੰਮ ਸਹੀ ਤਰੀਕੇ ਨਾਲ ਨਹੀਂ ਚੱਲ ਰਿਹਾ। ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਧਾਰਮਿਕ ਪ੍ਰਚਾਰ ਤੇ ਪ੍ਰਸਾਰ ਕਰਨ ਦੀ ਥਾਂ ਅਕਾਲੀ ਦਲ ਬਾਦਲ ਦਾ ਗੁਣਗਾਣ ਕਰ ਰਿਹਾ ਹੈ।

ਉਨ੍ਹਾਂ ਆਖਿਆ ਕਿ ਲੋਕ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਨੂੰ ਬਾਦਲ ਪਰਿਵਾਰ ਦੇ ਕ ਬ ਜ਼ੇ ਵਿਚੋਂ ਛੁਡਵਾਉਣਾ ਚਾਹੁੰਦੇ ਹਨ। ਇਸ ਬਾਰੇ ਅਕਾਲੀ ਦਲ ਤੋਂ ਵੱਖ ਹੋਏ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਪਹਿਲਾ ਨਿ ਸ਼ਾ ਨਾ ਬਾਦਲਾਂ ਦੇ ਕ ਬ ਜ਼ੇ ਵਿੱਚੋਂ ਸ਼੍ਰੋਮਣੀ ਕਮੇਟੀ ਨੂੰ ਮੁਕਤ ਕਰਵਾਉਣਾ ਹੈ। ਇਸ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਹਿਲਾਂ ਵਾਲੀ ਮਾਣ-ਮਰਿਆਦਾ ਬਹਾਲ ਕਰਵਾਈ ਜਾ ਸਕਦੀ ਹੈ। ਕਾਂਗਰਸ ਤੇ ਬਾਦਲਾਂ ’ਤੇ ਰ ਲ ਗੱਡ ਹੋਣ ਦੇ ਦੋ ਸ਼ ਲਾਉਂਦਿਆਂ ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਤੇ ਬਾਦਲਾਂ ਨੂੰ ਛੱਡ ਕੇ ਕਿਸੇ ਵੀ ਹਮਖ਼ਿਆਲੀ ਧਿ ਰ ਨਾਲ ਚੋਣ ਗੱਠਜੋੜ ਕੀਤਾ ਜਾ ਸਕਦਾ ਹੈ।