ਪੰਜਾਬ 'ਚ ਇਕ ਵਾਰ ਫਿਰ ਤੀਸਰੇ ਸਿਆਸੀ ਮੋਰਚੇ ਦੀ ਕਵਾਇਦ ਸ਼ੁਰੂ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਤੋਂ ਸੀਨੀਅਰ ਅਕਾਲੀ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਤੇ ਉਨ੍ਹਾਂ ਦੇ ਵਿਧਾਇਕ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਦੀ ਬਰਖ਼ਾਸਤਗੀ ਤੋਂ ਬਾਅਦ ਤੀਸਰੇ ਮੋਰਚੇ ਦੀ ਹਲਚਲ ਤੇਜ਼ ਹੋ ਗਈ ਹੈ। ਦੋਵਾਂ ਨੂੰ ਪਾਰਟੀ ਤੋਂ ਬਾਹਰ ਦਾ ਰਾਹ ਦਿਖਾਇਆ ਹੈ ਜਿਸ ਨਾਲ ਸੂਬੇ ਦੀ ਸਿਆਸਤ 'ਚ ਨਵੇਂ ਸਮੀਕਰਨ ਦੀ ਸੰਭਾਵਨਾ ਬਣ ਸਕਦੀ ਹੈ। ਅਜਿਹੇ 'ਚ ਨੇਤਾ ਕੋਸ਼ਿਸ਼ ਕਰ ਰਹੇ ਹਨ ਨਵਜੋਤ ਸਿੰਘ ਸਿੱਧੂ, ਲੋਕ ਇਨਸਾਫ ਪਾਰਟੀ ਦੇ ਬੈਂਸ ਭਰਾ, ਅਕਾਲੀ ਦਲ ਟਕਸਾਲੀ ਦੇ ਬੀਰ ਦਵਿੰਦਰ ਤੇ ਰਣਜੀਤ ਸਿੰਘ ਬ੍ਰਹਮਪੁਰਾ ਤੇ ਹੋਰ ਨੇਤਾ ਇਕੱਠੇ ਮਿਲ ਕੇ ਕੰਮ ਕਰਨ।
ਸਿਆਸੀ ਜਾਣਕਾਰਾਂ ਦਾ ਕਹਿਣਾ ਹੈ ਕਿ ਸੁਖਦੇਵ ਢੀਂਡਸਾ ਪ੍ਰਕਾਸ਼ ਸਿੰਘ ਬਾਦਲ ਤੋਂ ਬਾਅਦ ਸਭ ਤੋਂ ਸੀਨੀਅਰ ਆਗੂ ਸਨ।ਅਜਿਹੇ ਵਿਚ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ 'ਚੋਂ ਕੱਢਣ ਤੋਂ ਬਾਅਦ ਕਾਂਗਰਸ ਤੇ ਅਕਾਲੀ ਦਲ ਤੋਂ ਨਾਰਾਜ਼ ਆਗੂ ਇਕਜੁੱਟ ਹੋਣ ਲੱਗੇ ਹਨ। ਇਨ੍ਹਾਂ ਆਗੂਆਂ ਦੀ ਸੋਚ ਦੱਸੀ ਜਾ ਰਹੀ ਹੈ ਕਿ ਸੂਬੇ 'ਚ ਤੀਜੇ ਫਰੰਟ ਦੇ ਗਠਨ ਦੀ ਅਗਵਾਈ ਕਰ ਸਕਦੇ ਹਨ। ਸਿਆਸੀ ਜਾਣਕਾਰਾਂ ਦਾ ਕਹਿਣਾ ਹੈ ਕਿ ਸੁਖਦੇਵ ਢੀਂਡਸਾ ਪ੍ਰਕਾਸ਼ ਸਿੰਘ ਬਾਦਲ ਤੋਂ ਬਾਅਦ ਸਭ ਤੋਂ ਸੀਨੀਅਰ ਆਗੂ ਸਨ।