ਪਰਮਿੰਦਰ ਢੀਂਡਸਾ ਕਹਿੰਦਾ ਮੇਰੇ ਤੋਂ ਹੋਈ ਬਹੁਤ ਵੱਡੀ ਗਲਤੀ, ਸਟੇਜ ਉੱਪਰ ਹੀ ਲੱਗ ਗਿਆ ਰੋਣ

Tags

ਸੁਖਦੇਵ ਤੇ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਇੱਥੇ ‘ਪੰਜਾਬ ਬਚਾਓ-ਪੰਥ ਬਚਾਓ’ ਨਾਂ ਹੇਠ ਵੱਡੀ ਰੈਲੀ ਕਰ ਕੇ ਆਪਣੀ ਸਿਆਸੀ ਤਾਕਤ ਦਾ ਮੁਜ਼ਾਹਰਾ ਕੀਤਾ। ਢੀਂਡਸਿਆਂ ਨੇ ਇਸ ਮੌਕੇ ਲੋਕਾਂ ਤੋਂ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਬਰਖ਼ਾ ਸਤ ਕਰਨ ਦਾ ਮਤਾ ਵੀ ਪਾਸ ਕਰਵਾਇਆ ਤੇ ਬਾਦਲਾਂ ਨੂੰ ਉਨ੍ਹਾਂ ਦੇ ਹੀ ਅੰਦਾਜ਼ ਵਿਚ ਸਿਆਸੀ ਭਾਜੀ ਮੋੜ ਦਿੱਤੀ। ਸਾਬਕਾ ਵਿੱਤ ਮੰਤਰੀ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਭਾਵੇਂ ਸੁਖਬੀਰ ਬਾਦਲ ਵਲੋਂ ਇਸ ਥਾਂ ’ਤੇ ਰੈਲੀ ਨੂੰ ਉਨ੍ਹਾਂ ਦੇ ਪਰਿਵਾਰ ਦੀ ਅੰਤਿਮ ਅਰਦਾਸ ਕਰਾਰ ਦਿੱਤਾ ਗਿਆ ਸੀ ਪਰ ਉਹ ਆਪਣੇ ਦੁਸ਼ਮਣ ਬਾਰੇ ਵੀ ਅਜਿਹਾ ਨਹੀਂ ਸੋਚ ਸਕਦੇ। ਉਹ ਬਾਦਲ ਦੀ ਲੰਮੀ ਉਮਰ ਦੀ ਅਰਦਾਸ ਕਰਦੇ ਹਨ।

ਦੋ ਫਰਵਰੀ ਨੂੰ ਇਸੇ ਥਾਂ ’ਤੇ ਢੀਂਡਸਾ ਪਿਤਾ-ਪੁੱਤਰ ਖ਼ਿਲਾ ਫ਼ ਅਕਾਲੀ ਦਲ ਨੇ ਮਤੇ ਪਾਸ ਕਰਵਾਏ ਸਨ। ਰੈਲੀ ਦੌਰਾਨ ਅਕਾਲ ਤਖ਼ਤ ਸਾਹਿਬ, ਐੱਸਜੀਪੀਸੀ ਅਤੇ ਹੋਰ ਪੰਥਕ ਸੰਸਥਾਵਾਂ ਨੂੰ ਇੱਕ ਪਰਿਵਾਰ ਦੇ ਕ ਬ ਜ਼ੇ ਤੋਂ ਆਜ਼ਾਦ ਕਰਵਾਉਣ ਦਾ ਅਹਿਦ ਲਿਆ ਗਿਆ। ਇਸ ਨੂੰ ਸੰਗਰੂਰ ਦੀ ਧਰਤੀ ਤੋਂ ਗੁਰਦੁਆਰਾ ਸੁਧਾਰ ਲਹਿਰ ਦੀ ਮੁੜ ਸ਼ੁਰੂਆਤ ਕਰਾਰ ਦਿੱਤਾ ਗਿਆ।ਬਾਦਲ ਪਰਿਵਾਰ ਹੀ ਜ਼ਿਆਦਾਤਰ ਬੁਲਾਰਿਆਂ ਦੇ ਨਿਸ਼ਾਨੇ ’ਤੇ ਰਿਹਾ। ਰੈਲੀ ਦੌਰਾਨ ਦੋ ਗੁਰਸਿੱਖ ਚੋਲੇ ਪਾ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ’ (ਐੱਸਜੀਪੀਸੀ) ਨੂੰ ਗੁ ਲਾ ਮ ਦਰਸਾਉਂਦਿਆਂ ਸੰ ਗ ਲਾਂ ’ਚ ਜਕ ੜੇ ਹੋਏ ਖੜ੍ਹੇ ਸਨ।