ਕੈਪਟਨ ਸਾਬ੍ਹ ਗੱਪ ਨਾ ਮਾਰੋ ! ਆਹ ਮੁੰਡੇ ਨੇ ਖੋਲ੍ਹੀਆਂ ਪੋਲਾਂ

Tags

ਦਿੱਲੀ ਵਿਚ ਵਿਧਾਨ ਸਭਾ ਦੀਆਂ ਸਾਰੀਆਂ 90 ਸੀਟਾਂ ਲਈ ਵੋਟਾਂ ਆਉਂਦੀ 8 ਫਰਵਰੀ ਨੂੰ ਪੈਣੀਆਂ ਹਨ, ਜਿਸ ਨੂੰ ਲੈ ਕੇ ਰਾਜਨੀਤਕ ਪਾਰਟੀਆਂ ਵਲੋਂ ਚੋਣ ਪ੍ਰਚਾਰ ਸਿਖਰਾਂ ‘ਤੇ ਚੱਲ ਰਿਹਾ ਹੈ। ਇਸ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਕਾਂਗਰਸੀ ਉਮੀਦਵਾਰਾਂ ਲਈ 3 ਤੋਂ 5 ਫਰਵਰੀ ਤੱਕ ਚੋਣ ਪ੍ਰਚਾਰ ਕਰਨਗੇ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਰੋਡ ਸ਼ੋਅ ‘ਚ ਹਿੱਸਾ ਵੀ ਲੈਣਗੇ ਤੇ ਕਾਂਗਰਸੀ ਉਮੀਦਵਾਰਾਂ ਲਈ ਜਨਤਕ ਮੀਟਿੰਗਾਂ ਵੀ ਕਰਨਗੇ। ਪੰਜਾਬ ਕਾਂਗਰਸ ਦੇ ਬੁਲਾਰੇ ਨੇ ਕੈਪਟਨ ਅਮਰਿੰਦਰ ਸਿੰਘ ਦੇ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ 3 ਫਰਵਰੀ ਨੂੰ ਹਰੀ ਨਗਰ ‘ਚ ਕਾਂਗਰਸ ਦੇ ਉਮੀਦਵਾਰ ਸੁਰੇਂਦਰ ਸੇਤੀਆ ਅਤੇ ਕਾਲਕਾ ਜੀ ਹਲਕੇ ਤੋਂ ਕਾਂਗਰਸੀ ਉਮੀਦਵਾਰ ਸ਼ਿਵਾਨੀ ਚੋਪੜਾ ਲਈ ਰੋਡ ਪ੍ਰਦਰਸ਼ਨ ਕਰਨਗੇ। ਧਿਆਨ ਰਹੇ ਕਿ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਨਵਜੋਤ ਸਿੰਘ ਸਿੱਧੂ ਦਾ ਨਾਂ ਵੀ ਕਾਂਗਰਸ ਦੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਹੈ, ਪਰ ਸਿੱਧੂ ਹਾਲੇ ਤੱਕ ਖਾਮੋਸ਼ ਹੀ ਹਨ।