ਪੰਜਾਬ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 3

Tags

ਕੋਰੋਨਾ ਵਾਇਰਸ ਦੁਨੀਆ ਦੇ ਲਈ ਇਕ ਮੁਸੀਬਤ ਦਾ ਪਹਾੜ ਬਣ ਹੋਇਆ ਹੈ। ਹੁਣ ਤੱਕ ਕਈ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਇਸ ਦੌਰਾਨ ਲੁਧਿਆਣਾ ‘ਚ 42 ਸਾਲਾ ਔਰਤ ਦੀ ਕੋਰੋਨਾ ਵਾਇਰਸ ਨਾਲ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਕੋਰੋਨਾ ਵਾਇਰਸ ਨਾਲ ਪੰਜਾਬ ‘ਚ ਇੱਕ ਹੋਰ ਮੌਤ ਹੋ ਗਈ ਹੈ। ਪੰਜਾਬ ‘ਚ ਕੋਰੋਨਾ ਨਾਲ ਮ੍ਰਿਤਕਾਂ ਦੀ ਗਿਣਤੀ 3 ਹੋ ਗਈ ਹੈ। ਜਿਸ ਕਾਰਨ ਸੂਬੇ ‘ਚ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 41 ਹੋ ਗਈ ਹੈ।
ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚ 41 ਕੇਸ ਪਾਜ਼ੀਟਿਵ ਪਾਏ ਹਨ। ਇਨ੍ਹਾਂ ‘ਚ ਸਭ ਤੋਂ ਵੱਧ ਨਵਾਂਸ਼ਹਿਰ -19, ਐੱਸ.ਏ.ਐੱਸ. ਨਗਰ (ਮੋਹਾਲੀ) -7, ਹੁਸ਼ਿਆਰਪੁਰ -6, ਜਲੰਧਰ – 5,ਅੰਮ੍ਰਿਤਸਰ -1 ,ਲੁਧਿਆਣਾ -2 ਅਤੇ ਪਟਿਆਲਾ -1 ਮਾਮਲੇ ਸਾਹਮਣੇ ਆਏ ਹਨ ,ਜਿਨ੍ਹਾਂ ‘ਚੋਂ ਨਵਾਂਸ਼ਹਿਰ ਦੇਬਲਦੇਵ ਸਿੰਘ , ਹੁਸ਼ਿਆਰਪੁਰ ਦੇ ਹਰਭਜਨ ਸਿੰਘ ਅਤੇਲੁਧਿਆਣਾ ‘ਚ 42 ਸਾਲਾ ਔਰਤ ਦੀ ਮੌਤ ਹੋ ਗਈ ਹੈ। ਅੰਮ੍ਰਿਤਸਰ ’ਚ ਦਾਖਲ ਹੁਸ਼ਿਆਰਪੁਰ ਦੇ ਮਰੀਜ਼ ਦੀ ਹਾਲਤ ’ਚ ਸੁਧਾਰ ਹੋਣ ਤੋਂ ਬਾਅਦ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।