ਬੰਦ ਹੋਣਗੀਆਂ ਬਾਦਲਾਂ ਦੀਆਂ ਬੱਸਾਂ! ਕੈਪਟਨ ਨੇ ਸਫ਼ਰ ਕਰਕੇ ਖੋਲ੍ਹੇ ਭੇਤ

Tags

ਪੰਜਾਬ ਕੈਬਿਨਟ ਦੀ ਮੀਟਿੰਗ ਵਿੱਚ ਅੱਜ ਮੁਲਾਜ਼ਮਾਂ ਦੀ ਸੇਵਾ ਮੁਕਤੀ ਬਾਰੇ ਅਹਿਮ ਫੈਸਲਾ ਲਿਆ ਗਿਆ। ਇਹ ਮੀਟਿੰਗ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਸਥਿਤ ਫਾਰਮ ਹਾਊਸ 'ਤੇ ਕੀਤੀ ਗਈ। ਮੀਟਿੰਗ 'ਚ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਣੇ ਤਮਾਮ ਲੀਡਰਸ਼ਿਪ ਮੌਜ਼ੂਦ ਰਹੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੇ ਪੰਜਾਬ ਮੰਤਰੀ ਮੰਡਲ ਨੇ ਸੋਮਵਾਰ ਨੂੰ ਵਿੱਤ ਮੰਤਰੀ ਵੱਲੋਂ 28 ਫਰਵਰੀ ਨੂੰ ਆਪਣੇ ਬਜਟ ਭਾਸ਼ਣ ਦੌਰਾਨ ਕੀਤੇ ਗਏ ਐਲਾਨ 'ਚ ਪੰਜਾਬ ਸਿਵਲ ਸੇਵਾਵਾਂ ਨਿਯਮਾਂ ਵਿੱਚ ਲੋੜੀਂਦੀ ਨੀਤੀ ਵਿੱਚ ਤਬਦੀਲੀ ਕਰਨ ਲਈ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਕੈਬਿਨਟ ਮੀਟਿੰਗ 'ਚ ਕਈ ਵੱਡੇ ਤੇ ਅਹਿਮ ਫੈਸਲਿਆਂ 'ਤੇ ਮੋਹਰ ਲਾਈ ਗਈ।

ਇਨ੍ਹਾਂ 'ਚ ਇੱਕ ਵੱਡਾ ਫੈਸਲਾ ਸਰਕਾਰੀ ਮੁਲਾਜ਼ਮਾਂ ਦੀ ਰਿਟਾਇਰਮੈਂਟ ਦੀ ਉਮਰ 60 ਤੋਂ ਘਟਾ ਕੇ 58 ਸਾਲ ਕਰਨਾ ਹੈ। ਮੀਟਿੰਗ 'ਚ ਇਸ ਫੈਸਲੇ 'ਤੇ ਪੱਕੀ ਮੋਹਰ ਲੱਗ ਗਈ ਹੈ। ਮੰਤਰੀ ਮੰਡਲ ਦੀ ਬੈਠਕ ਦੌਰਾਨ ਮੁੱਖ ਮੰਤਰੀ ਨੇ ਮੰਤਰੀਆਂ ਨੂੰ ਭ੍ਰਿ ਸ਼ ਟਾ ਖਿ ਲਾ ਫ ਕਦਮ ਚੁੱਕਣ ਲਈ ਕਿਹਾ ਤੇ ਕੰਮਕਾਜ 'ਚ ਕਾਰਜਕੁਸ਼ਲਤਾ ਤੇ ਪਾਰਦਰਸ਼ਤਾ ਵਿੱਚ ਸੁਧਾਰ ਲਿਆਉਣ ਲਈ ਸਬੰਧਤ ਵਿਭਾਗਾਂ ਨੂੰ ਚੇਤਾਵਨੀ ਦਿੱਤੀ ਹੈ। ਸਰਕਾਰੀ ਬੁਲਾਰੇ ਅਨੁਸਾਰ ਸੇਵਾਮੁਕਤੀ ਦੀ ਉਮਰ ਘਟਾਉਣ ਦੇ ਫੈਸਲੇ ਨੂੰ ਲਾਗੂ ਕਰਨ ਲਈ ਪੰਜਾਬ ਸਿਵਲ ਸੇਵਾਵਾਂ ਨਿਯਮਾਂ, ਭਾਗ 1, ਭਾਗ 1 ਦੇ ਸੰਬੰਧਤ ਨਿਯਮ 3.26 (ਏ) ਵਿੱਚ ਸੋਧ ਦੀ ਲੋੜ ਸੀ।