ਆਪ ਵੱਲੋਂ ਨਵਜੋਤ ਸਿੱਧੂ ਹੋਣਗੇ ਮੁੱਖ ਮੰਤਰੀ !

Tags

ਦਿੱਲੀ ਵਿਧਾਨ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਦਰਜ ਕਰਨ ਮਗਰੋਂ ਆਮ ਆਦਮੀ ਪਾਰਟੀ ਦੀ ਨਜ਼ਰ ਪੰਜਾਬ ਦੀ ਸੱਤਾ 'ਤੇ ਹੈ। ਇਸ ਦੇ ਲਈ 'ਆਪ' ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਪਾਰਟੀ ਹਾਈਕਮਾਨ ਵੱਲੋਂ ਨਾਰਾਜ਼ ਆਗੂਆਂ ਨੂੰ ਮਨਾਉਣ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ। ਇਸ ਤੋਂ ਇਲਾਵਾ ਪੰਜਾਬ ਦੀ ਰਾਜਨੀਤੀ 'ਚ ਅਹਿਮ ਬਾਗੀ ਆਗੂਆਂ ਨੂੰ ਵੀ ਪਾਰਟੀ 'ਚ ਸ਼ਾਮਿਲ ਕਰਨ ਦੀ ਕਵਾਇਦ ਵਿੱਢ ਦਿੱਤੀ ਗਈ ਹੈ। ਮਾਨ ਨੇ ਕਿਹਾ, "ਮੈਂ ਨਵਜੋਤ ਸਿੱਧੂ ਨੂੰ ਇਮਾਨਦਾਰ ਲੀਡਰ ਮੰਨਦਾ ਹਾਂ। ਮੈ ਸਿੱਧੂ ਦਾ ਕ੍ਰਿਕਟ ਦੇ ਸਮੇਂ ਤੋਂ ਹੀ ਫੈਨ ਹਾਂ ਅਤੇ ਅੱਜ ਵੀ ਸਿੱਧੂ ਦਾ ਫੈਨ ਹਾਂ। ਮਾਨ ਨੇ ਕਿਹਾਂ ਕਿ ਉਹ ਪਹਿਲਾਂ ਵੀ ਚਾਹੁੰਦੇ ਸਨ ਅਤੇ ਅੱਜ ਵੀ ਚਾਹੁੰਦੇ ਹਨ ਕਿ ਨਵਜੋਤ ਸਿੱਧੂ ਉਨ੍ਹਾਂ ਦੀ ਪਾਰਟੀ 'ਚ ਸ਼ਾਮਲ ਹੋ ਜਾਣ।

ਸਿੱਧੂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਪੇਸ਼ਕਸ਼ ਵੀ ਕਰ ਚੁੱਕਾ ਹਾਂ ਅਤੇ ਜੇ ਨਵਜੋਤ ਸਿੱਧੂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੁੰਦੇ ਹਨ ਤਾਂ ਮੈਂ ਸਭ ਤੋਂ ਪਹਿਲਾਂ ਉਨ੍ਹਾਂ ਦਾ ਵੈੱਲਕਮ ਕਰਾਂਗਾ।" ਅੱਜ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਅਤੇ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕਰਕੇ ਨਵਜੋਤ ਸਿੰਘ ਸਿੱਧੂ ਨੂੰ 'ਆਪ' ਵਿੱਚ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ ਦੇ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਵੀ ਸਿੱਧੂ ਨੂੰ ਅਜਿਹੀ ਪੇਸ਼ਕਸ਼ ਕੀਤੀ ਸੀ।