ਹੁਣ ਘਰੋਂ ਬਾਹਰ ਨਾ ਨਿਕਲਿਓ ਪੰਜਾਬੀਓ,ਜੇ ਬਾਹਰ ਨਿਕਲੋਗੇ ਤਾਂ ਭੁਗਤੋਗੇ ਨਤੀਜਾ

Tags

ਪੰਜਾਬ ਸਰਕਾਰ ਨੇ ਕੋਰੋਨਾਵਾਇਰਸ (ਕੋਵਿਡ-19) ਕਰਕੇ ਨਵੇਂ ਨਿਯਮਾਂ ਦਾ ਐਲਾਨ ਕਰ ਦਿੱਤਾ ਹੈ। ਇਸ ਫਰਮਾਨ ਮੁਤਾਬਕ ਜਨਤਕ ਇਕੱਠ ‘ਚ 50 ਲੋਕਾਂ ਦੀ ਗਿਣਤੀ ਨੂੰ ਘੱਟ ਕਰਕੇ ਮਹਿਜ਼ 20 ਲੋਕਾਂ ਦੇ ਇਕੱਠੇ ਹੋਣ ਦੀ ਹਦਾਇਤ ਦਿੱਤੀ ਹੈ। ਇਸ ਦੇ ਨਾਲ ਹੀ ਸਰਕਾਰ ਨੇ ਆਪਣੇ ਹੁਕਮ ‘ਚ ਕਿਹਾ ਹੈ ਕਿ ਸ਼ੁੱਕਰਵਾਰ ਰਾਤ ਬੱਸਾਂ, ਆਟੋ ਵੀ ਬੰਦ ਕਰ ਦਿੱਤੇ ਗਏ ਹਨ। ਪਾਸਪੋਰਟ ਦਫਤਰ 'ਚ ਵਿਸ਼ੇਸ਼ ਪ੍ਰੈੱਸ ਕਾਨਫਰੰਸ ਕਰਦਿਆਂ ਪਾਸਪੋਰਟ ਅਫ਼ਸਰ ਮਨੀਸ਼ ਕਪੂਰ ਨੇ ਕਰੋਨਾਵਾਇਰਸ ਦੇ ਵੱਧ ਰਹੇ ਖ਼ ਤ ਰੇ ਨੂੰ ਵੇਖਦਿਆਂ ਹੋਇਆਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਬਹੁਤ ਜ਼ਰੂਰੀ ਹੈ ਤਾਂ ਹੀ ਉਹ ਆਪਣਾ ਪਾਸਪੋਰਟ ਬਣਵਾਉਣ ਲਈ ਅਪਲਾਈ ਕਰਨ ਜਾਂ ਦਫ਼ਤਰ ਆਉਣ।

ਉਨ੍ਹਾਂ ਕਿਹਾ ਕਿ ਵੇਖਣ 'ਚ ਆ ਰਿਹਾ ਹੈ ਕਿ ਬੱਚਿਆਂ ਨੂੰ ਸਕੂਲਾਂ ਅੰਦਰ ਛੁੱਟੀਆਂ ਹੋਣ ਕਾਰਨ ਬਹੁਤ ਸਾਰੇ ਮਾਪੇ ਆਪਣੇ ਬੱਚਿਆਂ ਦੇ ਪਾਸਪੋਰਟ ਬਣਾਉਣ ਲਈ ਅਪਲਾਈ ਕਰ ਰਹੇ ਹਨ। ਜਦਕਿ ਬੱਚਿਆਂ ਦਾ ਪਾਸਪੋਰਟ ਬਣਨ ਮੌਕੇ ਮਾਂ-ਪਿਓ ਦਾ ਵੀ ਪਾਸਪੋਰਟ ਦਫਤਰ ਆਉਣਾ ਜ਼ਰੂਰੀ ਹੁੰਦਾ ਹੈ, ਜਿਸ ਨਾਲ ਦਫ਼ਤਰ ਅੰਦਰ ਭੀੜ ਵੱਧ ਰਹੀ ਹੈ। ਸੂਬੇ ‘ਚ ਸਾਰੇ ਹੋਟਲ, ਰੈਸਟੋਰੈਂਟ, ਮੈਰਿਜ਼ ਪੈਲੇਸ ਤੇ ਇੰਡੋਰ ਡਾਈਨਿੰਗ ਵੀ ਬੰਦ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸੂਬੇ ‘ਚ ਚਲ ਰਹੀਆਂ ਪ੍ਰੀਖਿਆਵਾਂ ਨੂੰ ਵੀ ਮੁਲਤਵੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਦੱਸ ਦਈਏ ਕਿ ਪੰਜਾਬ ਸਕੂਲ ਬੋਰਡ ਤੇ ਸੀਬੀਐਸਈ ਦੀ ਪ੍ਰੀਖਿਆਵਾਂ ਨੂੰ 31 ਮਾਰਚ ਤਕ ਲਈ ਮੁਲਤਵੀ ਕਰ ਦਿੱਤਾ ਗਿਆ ਹੈ।