ਸ੍ਰੀ ਅਨੰਦਪੁਰ ਸਾਹਿਬ ਵਿਚ ਹੋਲੇ ਮਹੱਲੇ ਦੇ ਅੱਜ ਤੀਜੇ ਦਿਨ ਵੀ ਸੰਗਤਾਂ ਦਾ ਠਾਠਾਂ ਮਾਰਦਾਂ ਇਕੱਠ ਦੇਖਣ ਨੂੰ ਮਿਲਿਆ। ਵੱਡੀ ਗਿਣਤੀ ਵਿਚ ਸੰਗਤਾਂ ਨੇ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਕੋਲੋਂ ਅਸ਼ੀਰਵਾਦ ਲਿਆ। ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ ਹੋਰ ਗੁਰੂਘਰਾਂ ਵਿਚ ਵੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਅਕਾਲੀ ਦਲ -ਭਾਜਪਾ, ਕਾਂਗਰਸ, ‘ਆਪ’ ਅਤੇ ਬਸਪਾ ਵਲੋਂ ਸਿਆਸੀ ਕਾਨਫਰੰਸਾਂ ਨਹੀਂ ਕੀਤੀਆਂ ਗਈਆਂ ਸਨ ਅਤੇ ਸਿਰਫ ਅਕਾਲੀ ਦਲ ਅੰਮ੍ਰਿਤਸਰ ਨੇ ਸਿਆਸੀ ਕਾਨਫਰੰਸ ਕੀਤੀ ਸੀ।ਅੱਜ ਗੁਰੂ ਦੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘਾਂ ਵਲੋਂ ਮਹੱਲਾ ਵੀ ਸਜਾਇਆ ਗਿਆ।
ਇਸ ਮੌਕੇ ਨਿਹੰਗਾਂ ਸਿੰਘਾਂ ਵਲੋਂ ਗਤਕੇ ਦੇ ਜੌਹਰ ਵੀ ਦਿਖਾਏ ਅਤੇ ਹਰ ਪਾਸੇ ਕੇਸਰੀ ਦਸਤਾਰਾਂ ਹੀ ਨਜ਼ਰ ਆ ਰਹੀਆਂ ਸਨ। ਪੂਰੀ ਦੁਨੀਆ ਵਿੱਚ ਹਰ ਕੋਈ ਸਚਿਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਅੰਮ੍ਰਿਤਸਰ ਆਉਣਾ ਚਾਹੁੰਦਾ ਹੈ, ਪਰ ਹੋਲਾ ਮੁਹੱਲਾ ਦਾ ਦਿਹਾੜਾ ਬਹੁਤ ਹੀ ਖ਼ਾਸ ਹੁੰਦਾ ਹੈ। ਇੰਨਾ ਹੀ ਨਹੀਂ, ਸ਼ਰਧਾਲੂਆਂ ਦੇ ਹੱਥਾਂ ਵਿੱਚ ਇਤਰ ਫੜ੍ਹਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁਨਹਿਰੀ ਪਾਲਕੀ ਤੇ ਛਿੜਕਿਆ ਜਾਂਦਾ ਹੈ ਤੇ ਹੋਲੀ ਖੇਲ ਹੋਲਾ ਮੁਹੱਲਾ ਮਨਾਇਆ ਜਾਂਦਾ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁਨਹਿਰੀ ਪਾਲਕੀ ਵਿੱਚ ਜਦੋਂ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪ੍ਰਕਾਸ਼ ਅਨੰਦ ਦੀ ਆਸ ਲਈ ਲਿਆਂਦੇ ਜਾਂਦੇ ਹਨ, ਤਦ ਹੋਲਾ ਮੁਹੱਲਾ ਦੇ ਦਿਨ ਇਥੇ ਆਉਣ ਵਾਲੇ ਸ਼ਰਧਾਲੂ ਗੁਲਾਬ ਤੇ ਇਤਰ ਨਾਲ ਸੋਨੇ ਦੀ ਪਾਲਕੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਫੁੱਲਾਂ ਦੀ ਵਰਖਾ ਕਰਦੇ ਹਨ ਤੇ ਹੋਲੀ ਖੇਡਦੇ ਹਨ।