ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਸਟੇਜਾਂ 'ਤੇ ਪ੍ਰਚਾਰ ਕਰਨਾ ਛੱਡ ਦਿੱਤਾ ਹੈ ਪਰ ਅਜੇ ਵੀ ਉਹ ਸੁਰਖੀਆਂ ਵਿੱਚ ਹਨ। ਇਸ ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ਕਰਕੇ ਢੱਡਰੀਆਂ ਵਾਲੇ ਚਰਚਾ ਵਿੱਚ ਆਏ ਹਨ। ਜਥੇਦਾਰ ਦੇ ਬਿਆਨ ਨੂੰ ਢੱਡਰੀਆਂ ਵਾਲੇ ਨੇ ਰੱਦ ਕਰਦਿਆਂ ਖਰੀਆਂ-ਖਰੀਆਂ ਸੁਣਾਈਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਨਕ ਲੀ ਨਿਰੰਕਾਰੀ ਸਾਬਤ ਕਰ ਦਿਓ, ਉਹ ਧਾਰਮਿਕ ਸਟੇਜਾਂ ਤੋਂ ਬਾਅਦ ਆਪਣਾ ਧਾਰਮਿਕ ਅਸਥਾਨ ਪ੍ਰਮੇਸ਼ਵਰ ਦੁਆਰ ਵੀ ਛੱਡ ਦੇਣਗੇ। ਦਰਅਸਲ ਜਥੇਦਾਰ ਨੇ ਕਿਹਾ ਸੀ ਕਿ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਕੁਝ ਲੋਕ ਨਕਲੀ ਨਿਰੰਕਾਰੀ ਬਣਾ ਸਿੱਖ ਕੌਮ ਦੇ ਸਿਰਾਂ ’ਤੇ ਬਿਠਾਉਣਾ ਚਾਹੁੰਦੇ ਹਨ।
ਵੀਡੀਓ ਜਾਰੀ ਕਰਕੇ ਉਨ੍ਹਾਂ ਕਿਹਾ ਕਿ ਜਥੇਦਾਰ ਹਰਪ੍ਰੀਤ ਸਿੰਘ ਦੇ ਇਸ ਬਿਆਨ ਨਾਲ ਜਿੱਥੇ ਉਨ੍ਹਾਂ ਨੂੰ ਤਾਂ ਦੁੱ ਖ ਲੱਗਿਆ ਉੱਥੇ ਉਨ੍ਹਾਂ ਨਾਲ ਜੁੜੀ ਸੰਗਤ ਦੀਆਂ ਭਾਵਨਾਵਾਂ ਨੂੰ ਠੇ ਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਕੁਝ ਜਥੇਬੰਦੀਆਂ ਵੱਲੋਂ ਉਨ੍ਹਾਂ ’ਤੇ ਜੋ ਦੋ ਸ਼ ਲਾਏ ਹਨ, ਉਹ ਸਾਬਤ ਨਹੀਂ ਹੋਏ ਪਰ ਇਸ ਦੇ ਬਾਵਜੂਦ ਜਥੇਦਾਰ ਹੁਰਾਂ ਨੇ ਇਹ ਬਿਆਨ ਜਾਰੀ ਕਰ ਦਿੱਤਾ, ਇਸ ਲਈ ਉਹ ਸਾਬਤ ਕਰ ਕੇ ਦਿਖਾਉਣ ਕਿ ਮੈਂ ਨਕਲੀ ਨਿਰੰਕਾਰੀ ਬਣਨ ਦੀ ਰਾਹ ਵੱਲ ਵਧ ਰਿਹਾ ਹਾਂ ਤਾਂ ਮੈਂ ਗੁਰਦੁਆਰਾ ਪ੍ਰਮੇਸ਼ਵਰ ਦੁਆਰ ਛੱਡ ਉਸ ਦੀ ਸਾਂਭ-ਸੰਭਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੰਭਾਲ ਦੇਵਾਂਗਾ।’’ ਇਸ ਦੇ ਜਵਾਬ ’ਚ ਢੱਡਰੀਆਂ ਵਾਲੇ ਨੇ ਕਿਹਾ ਕਿ ਜਥੇਦਾਰ ਨੂੰ ਬਿਆਨ ਦੇਣ ਤੋਂ ਪਹਿਲਾਂ ਸੋਚਣਾ ਚਾਹੀਦਾ ਹੈ।