ਕਰੋਨਾ ਵਾਇਰਸ ਪੰਜਾਬ ਵਿੱਚ ਦੇ ਚੁੱਕਾ ਦਸਤਕ, ਆਹ ਬਹੁਤ ਹੀ ਜ਼ਰੂਰੀ ਗੱਲਾਂ ਹਰੇਕ ਤੱਕ ਪਹੁੰਚਾ ਦਿਓ

Tags

ਦੇਸ਼ ’ਚ ਕਈ ਥਾਂਵਾਂ ’ਤੇ ਕਰੋਨਾਵਾਇਰਸ ਦੇ ਮਰੀਜ਼ ਸਾਹਮਣੇ ਆਉਣ ਮਗਰੋਂ ਪੰਜਾਬ ਵਿੱਚ ਵੀ ਦ ਹਿ ਸ਼ ਤ ਦਾ ਮਾਹੌਲ ਬਣ ਗਿਆ ਹੈ। ਪਟਿਆਲਾ ਸਣੇ ਸੂਬੇ ਦੇ ਕਈ ਹੋਰ ਸ਼ਹਿਰਾਂ ’ਚ 50 ਤੋਂ ਵੱਧ ਸ਼ੱਕੀ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਦੀ ਮੈਡੀਕਲ ਜਾਂਚ ਮਗਰੋਂ ਹੁਣ ਤੱਕ ਸੂਬੇ ਦੇ ਕਿਸੇ ਵੀ ਵਿਅਕਤੀ ਦੇ ਕਰੋਨਾਵਾਇਰਸ ਤੋਂ ਪ੍ਰਭਾਵਿਤ ਹੋਣ ਦਾ ਮਾਮਲਾ ਸਾਹਮਣੇ ਨਹੀਂ ਆਇਆ ਪਰ ਫੇਰ ਵੀ ਸਿਹਤ ਵਿਭਾਗ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਕੁਝ ਆਦੇਸ਼ ਜਾਰੀ ਕਰਕੇ ਸੂਬੇ ਦੇ ਸਮੂਹ ਸਰਕਾਰੀ ਅਦਾਰਿਆਂ ’ਚ ਬਾਇਓਮੀਟਰਿਕ ਰਾਹੀਂ ਹਾਜ਼ਰੀ ਲਾਉਣ ’ਤੇ ਪਾਬੰਦੀ ਲਾ ਦਿੱਤੀ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕੋਰੋਨਵਾਇਰਸ ਨਾਲ ਨਜਿੱਠਣ ਲਈ ਸੂਬੇ ਦੀ ਤਿਆਰੀ ਦਾ ਜਾਇਜ਼ਾ ਲਿਆ। ਇਸ ਉੱਚ ਪੱਧਰੀ ਬੈਠਕ 'ਚ ਮੁੱਖ ਮੰਤਰੀ ਨੂੰ ਦੱਸਿਆ ਗਿਆ ਕਿ ਸਿਹਤ ਵਿਭਾਗ ਦੇ ਮੁੱਖ ਦਫ਼ਤਰ 'ਚ ਇੱਕ ਰਾਜ ਪੱਧਰੀ ਕੰਟਰੋਲ ਰੂਮ (ਫ਼ੋਨ ਨੰਬਰ -88720-90029 / 0172-2920074) ਵੀ ਸਥਾਪਤ ਕੀਤਾ ਗਿਆ ਹੈ ਤਾਂ ਜੋ ਕਿਸੇ ਸ਼ਿਕਾਇਤ ਜਾਂ ਸੰਕਟ ਦੀ ਸਥਿਤੀ 'ਚ ਤੁਰੰਤ ਕਾਰਵਾਈ ਕੀਤੀ ਜਾ ਸਕੇ। ਇਸ ਦੇ ਨਾਲ ਹੀ ਪੁਰਾਣੀ ਪ੍ਰਥਾ ਤਹਿਤ ਹੀ ਅਧਿਕਾਰੀਆਂ ਤੇ ਮੁਲਾਜ਼ਮਾਂ ਆਦਿ ਦੀ ਹਾਜ਼ਰੀ ਲਵਾਉਣ ਦੀ ਤਾਕੀਦ ਕੀਤੀ ਹੈ। ਅਜਿਹੀ ਕਾਰਵਾਈ ਕਰੋਨਾਵਾਇਰਸ ਦੇ ਬਚਾਅ ਲਈ ਜ਼ਰੂਰੀ ਹੈ।