ਪੁਲਿਸ ਦੀ ਆ ਗਈ ਸ਼ਾਮਤ, ਅੱਕੇ ਲੋਕਾਂ ਨੇ ਕਰਤੀ ਸਰਵਿਸ

Tags

ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੀ ਜਾਂਚ ਅਤੇ ਏਕਾਂਤਵਾਸ ਸਥਾਪਤ ਕਰਨ ਦੀਆਂ ਸਹੂਲਤਾਂ ਸਥਾਪਤ ਕਰਨ ਦੇ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਕਰਫਿਊ ਦੌਰਾਨ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਸਰਪੰਚਾਂ ਨੂੰ ਐਮਰਜੈਂਸੀ ਰਾਹਤ ਅਤੇ ਗਰੀਬਾਂ ਤੇ ਲੋੜਵੰਦਾਂ ਦੀ ਮੱਦਦ ਲਈ ਪੰਚਾਇਤ ਫੰਡ ਦੀ ਵਰਤੋਂ ਲਈ ਅਧਿਕਾਰਤ ਕੀਤਾ ਹੈ। ਇਸੇ ਦੌਰਾਨ ਸਰਕਾਰ ਵੱਲੋਂ 90,000 ਵਿਅਕਤੀਆਂ ਜੋ 15 ਫਰਵਰੀ 2020 ਤੋਂ ਬਾਅਦ ਵਿਦੇਸ਼ਾਂ ਵਿੱਚੋਂ ਆਏ ਅਤੇ ਪੰਜਾਬ ਦੇ ਪਿੰਡਾਂ ਵਿੱਚ ਗਏ, ਵਿੱਚੋਂ ਹਰੇਕ ਵਿਅਕਤੀ ਦੀ ਭਾਲ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਲੜੀ ਵਜੋਂ ਮੁੱਖ ਮੰਤਰੀ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਅਜਿਹੇ ਸਾਰੇ ਵਿਅਕਤੀਆਂ ਨਾਲ ਸਬੰਧਤ ਜਾਣਕਾਰੀ ਇਕੱਤਰ ਕਰਨ ਦੇ ਹੁਕਮ ਦਿੱਤੇ।

ਉਨ੍ਹਾਂ ਨੇ ਸਾਰੇ ਸਰਪੰਚਾਂ ਨੂੰ ਅਗਲੇ ਦੋ ਦਿਨਾਂ ਦੇ ਵਿੱਚ-ਵਿੱਚ ਵਿਭਾਗ ਨੂੰ ਜਾਣਕਾਰੀ ਦੇਣ ਦੀ ਅਪੀਲ ਕੀਤੀ। ਇਸ ਪ੍ਰਕ੍ਰਿਆ ਤਹਿਤ ਸੂਚੀ ਲਗਪਗ ਤਿਆਰ ਹੈ ਪਰ ਸਾਵਧਾਨੀ ਦੇ ਤੌਰ 'ਤੇ ਵਿਭਾਗ ਨੂੰ ਸਰਪੰਚਾਂ ਕੋਲ ਪਹੁੰਚ ਕਰਨ ਲਈ ਕਿਹਾ ਗਿਆ ਹੈ। ਇਸੇ ਦੌਰਾਨ ਮੁੱਖ ਮੰਤਰੀ ਨੇ ਸੂਬੇ ਵਿੱਚ ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠ ਰਹੇ ਕੁੱਝ ਪੁਲਿਸ ਕਰਮਚਾਰੀਆਂ ਅਤੇ ਡਾਕਟਰਾਂ ਨਾਲ ਵੀ ਵੀਡਿਓ ਚੈਟ ਉਤੇ ਗੱਲ ਕੀਤੀ। ਉਨ੍ਹਾਂ ਜ਼ਮੀਨੀ ਪੱਧਰ ਦੀ ਸਥਿਕੀ ਪੁੱਛੀ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਬਣਾਉਣ ਦੀ ਸਲਾਹ ਦਿੱਤੀ। ਉਨ੍ਹਾਂ ਪੁਲਿਸ ਕਰਮਚਾਰੀਆਂ ਨੂੰ ਹਰ ਸਮੇਂ ਮਾਨਵੀ ਤੇ ਨਰਮ ਦਿਲ ਪਹੁੰਚ ਅਪਣਾਉਣ ਲਈ ਵੀ ਅਪੀਲ ਕੀਤੀ।