ਸੀਲ ਹੋਣ ਤੋਂ ਬਾਅਦ ਪਿੰਡ ਪਠਲਾਵਾ ਵਾਸੀਆਂ ਦੀ ਪਹਿਲੀ ਵੀਡੀਓ

Tags

ਪੰਜਾਬ 'ਚ ਕੋਰੋਨਾ ਵਾਇਰਸ ਨਾਲ ਐਤਵਾਰ ਰਾਤ ਦੂਜੀ ਮੌਤ ਹੋਈ। ਅੰਮ੍ਰਿਤਸਰ ਜ਼ਿਲ੍ਹੇ 'ਚ 68 ਸਾਲਾ ਬਜ਼ੁਰਗ ਨੇ ਦਮ ਤੋੜ ਦਿੱਤਾ। ਇਸ ਨੂੰ ਮਿਲਾ ਕੇ ਦੇਸ਼ 'ਚ ਹੁਣ ਤਕ ਕੋਰੋਨਾ ਨਾਲ 31 ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤ 'ਚ ਕੋਰੋਨਾ ਵਾਇਰਸ ਦੇ ਕੁਲ ਪਾਜੀਟਿਵ ਮਾਮਲਿਆਂ ਦੀ ਗਿਣਤੀ 1190 ਹੋ ਗਈ ਹੈ। ਪਾਠੀ ਹਰਭਜਨ ਸਿੰਘ ਨੂੰ 5 ਪਰਿਵਾਰਕ ਮੈਂਬਰਾਂ ਸਮੇਤ ਬੀਤੀ 19 ਮਾਰਚ ਨੂੰ ਹੁਸ਼ਿਆਰਪੁਰ ਸਿਵਲ ਹਸਪਤਾਲ ਲਿਆਂਦਾ ਗਿਆ ਸੀ। ਇਨ੍ਹਾਂ ਸਾਰਿਆਂ ਦੀ ਰਿਪੋਰਟ 20 ਮਾਰਚ ਨੂੰ ਪਾਜੀਟਿਵ ਆਈ ਸੀ। ਫਿਰ ਉਨ੍ਹਾਂ ਨੂੰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਬਜ਼ੁਰਗ ਦੀ ਪਤਨੀ, ਨੂੰਹ ਅਤੇ ਗੁਆਂਢ 'ਚ ਰਹਿੰਦੀ ਔਰਤ ਦੀ ਰਿਪੋਰਟ ਪਾਜੀਟਿਵ ਆਈ ਸੀ।

ਜ਼ਿਲ੍ਹਾ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਦੇ ਰਹਿਣ ਵਾਲੇ 68 ਸਾਲਾ ਪਾਠੀ ਹਰਭਜਨ ਸਿੰਘ ਦੀ ਐਤਵਾਰ ਰਾਤ 8 ਵਜੇ ਅੰਮ੍ਰਿਤਸਰ ਸਥਿੱਤ ਗੁਰੂ ਨਾਨਕ ਕਾਲਜ 'ਚ ਮੌਤ ਹੋ ਗਈ। ਦੱਸਿਆ ਗਿਆ ਕਿ ਉਸ ਨੂੰ ਦਿਲ ਦਾ ਦੌਰਾ ਪਿਆ ਸੀ ਅਤੇ ਉਹ ਸ਼ੂਗਰ ਦਾ ਮਰੀਜ਼ ਸੀ। ਇਹ ਬਜ਼ੁਰਗ ਨਵਾਂਸ਼ਹਿਰ ਦੇ ਪਿੰਡ ਪਠਲਾਵਾ 'ਚ ਜਰਮਨੀ ਤੋਂ ਇਟਲੀ ਹੁੰਦੇ ਹੋਏ ਪਰਤੇ 72 ਸਾਲਾ ਬਜ਼ੁਰਗ ਬਲਦੇਵ ਸਿੰਘ ਦੇ ਸੰਪਰਕ 'ਚ ਆਇਆ ਸੀ। ਬਲਦੇਵ ਸਿੰਘ ਦੀ ਬੀਤੀ 18 ਮਾਰਚ ਨੂੰ ਮੌਤ ਹੋ ਗਈ ਸੀ।