ਪੰਜਾਬ 'ਚ ਕੋਰੋਨਾ ਬਾਰੇ ਵੱਡੀ ਖ਼ਬਰ, ਦੇਖੋ ਕਿੰਨੀ ਹੋਈ ਮਰੀਜਾਂ ਦੀ ਗਿਣਤੀ

Tags

ਪੰਜਾਬ 'ਚ ਕੋਰੋਨਾ ਵਾਇਰਸ ਦੇ ਪਾਜੀਟਿਵ ਮਰੀਜ਼ਾਂ ਦੀ ਗਿਣਤੀ ਹੁਣ ਵੱਧ ਕੇ ਹੁਣ 31 ਹੋ ਗਈ ਹੈ। ਅੱਜ ਬੁੱਧਵਾਰ ਸ਼ਾਮ 6 ਵਜੇ ਤਕ ਸੂਬੇ 'ਚ ਕੋਰੋਨਾ ਵਾਇਰਸ ਦੇ ਦੋ ਨਵੇਂ ਪਾਜੀਟਿਵ ਮਾਮਲੇ ਸਾਹਮਣੇ ਆਏ ਹਨ। ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਮੋਰਾਂਵਾਲੀ ’ਚ ਕੋਰੋਨਾ ਦਾ ਇੱਕ ਮਰੀਜ਼ ਸਾਹਮਣੇ ਆਇਆ ਹੈ। ਇਸ ਨਵੇਂ ਕੇਸ ਨਾਲ ਸਬੰਧਤ ਵਿਅਕਤੀ ਦਰਅਸਲ ਪਿੰਡ ਮੋਰਾਂਵਾਲੀ ਦੇ ਉਸੇ ਵਿਅਕਤੀ ਦਾ ਪੁੱਤਰ ਹੈ; ਜਿਹੜਾ ਬੀਤੇ ਦਿਨੀਂ ਕੋਰੋਨਾ ਪਾਜੀਟਿਵ ਨਿਕਲਿਆ ਸੀ। ਪਿੰਡ ਮੋਰਾਂਵਾਲੀ ਗੜ੍ਹਸ਼ੰਕਰ ਸਬ–ਡਿਵੀਜ਼ਨ ’ਚ ਪੈਂਦਾ ਹੈ। ਪਿੰਡ ਮੋਰਾਂਵਾਲੀ ਦਾ ਇਹ ਵਿਅਕਤੀ ਨਵਾਂ ਸ਼ਹਿਰ ਜ਼ਿਲ੍ਹੇ ਦੇ ਬੰਗਾ ਕਸਬੇ ਲਾਗਲੇ ਪਿੰਡ ਪਠਲਾਵਾ ਦੇ ਉਸ ਵਿਅਕਤੀ ਦੇ ਸੰਪਰਕ ’ਚ ਰਿਹਾ ਸੀ, ਜਿਸ ਦੀ ਕੋਰੋਨਾ ਵਾਇਰਸ ਕਾਰਨ ਬੀਤੇ ਦਿਨੀਂ ਮੌਤ ਹੋ ਗਈ ਸੀ।

ਦੂਜਾ ਮਾਮਲਾ ਜ਼ਿਲ੍ਹਾ ਲੁਧਿਆਣਾ 'ਚ ਸਾਹਮਣੇ ਆਇਆ ਹੈ, ਜਿੱਥੇ 51 ਸਾਲਾ ਔਰਤ ਦੀ ਕੋਰੋਨਾ ਟੈਸਟ ਰਿਪੋਰਟ ਪਾਜੀਟਿਵ ਆਈ ਹੈ। ਇਸ ਔਰਤ ਦਾ ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ। ਇਸ ਔਰਤ ਦੀ ਪਾਜੀਟਿਵ ਰਿਪੋਰਟ ਆਉਣ ਦੀ ਪੁਸ਼ਟੀ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਕੀਤੀ ਹੈ। ਇਹ ਔਰਤ ਬੁਟੀਕ ਦੀ ਦੁਕਾਨ ਚਲਾਉਂਦੀ ਹੈ।