ਆਹ ਚੱਕੋ,ਢੀਂਡਸਿਆਂ ਨੇ ਫੇਰ ਕੱਢਤਾ ਨਵਾਂ ਸੱਪ,ਪੱਟ ਲਿਆ ਸੁਖਬੀਰ ਦਾ ਪੁਰਾਣਾ MP

Tags

ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਤੇ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੂੰ ਪਾਰਟੀ 'ਚੋਂ ਮੁਅੱਤਲ ਕਰਨ ਤੋਂ ਬਾਅਦ ਪਾਰਟੀ ਵਰਕਰਾਂ 'ਚ ਸ਼੍ਰੋਮਣੀ ਅਕਾਲੀ ਦਲ ਵਿਰੁੱਧ ਰੋਸ ਲਗਾਤਾਰ ਵੱਧਦਾ ਜਾ ਰਿਹਾ ਹੈ। ਅੱਜ ਸਾਬਕਾ ਸੰਸਦ ਮੈਂਬਰ ਪਰਮਜੀਤ ਕੌਰ ਗੁਲਸ਼ਨ ਨੇ ਬਗਾਵਤ ਦਾ ਝੰਡਾ ਚੁੱਕਦਿਆਂ ਅਕਾਲੀ ਦਲ ਟਕਸਾਲੀ ਦਾ ਪੱਲਾ ਫੜ ਲਿਆ। ਸ਼੍ਰੋਮਣੀ ਅਕਾਲੀ ਦਲ ਟਕਸਾਲੀ 'ਚ ਸ਼ਾਮਲ ਹੋਣ ਵਾਲਿਆਂ 'ਚ ਜ਼ਿਲ੍ਹਾ ਪ੍ਰੀਸ਼ਦ ਦੀ ਸਾਬਕਾ ਚੇਅਰਮੈਨ ਰਾਜਵਿੰਦਰ ਕੌਰ, ਮਹਿਲਾ ਵਿੰਗ ਦੀ ਮੌਜੂਦਾ ਪ੍ਰਧਾਨ ਗੁਰਵਿੰਦਰ ਕੌਰ, ਯੂਥ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਭੋਲਾ ਸਿੰਘ ਗਿਲਪੱਤੀ ਸੀਨੀਅਰ ਅਕਾਲੀ, ਆਗੂ ਸਰਬਜੀਤ ਸਿੰਘ ਡੂੰਮਵਾਲੀ ਸ਼ਾਮਲ ਹਨ। ਅੱਜ ਬਠਿੰਡਾ ਵਿਖੇ ਟਕਸਾਲੀਆਂ ਦੀ ਮੀਟਿੰਗ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਹੋਈ।

ਇਸ ਮੀਟਿੰਗ 'ਚ ਬੀਬੀ ਗੁਲਸ਼ਨ ਸਮੇਤ ਕਈ ਹੋਰ ਅਕਾਲੀ ਆਗੂਆਂ ਨੇ ਅਕਾਲੀ ਦਲ ਟਕਸਾਲੀ 'ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਤੇ ਹੋਰਾਂ ਨੇ ਬੀਬੀ ਗੁਲਸ਼ਨ ਦਾ ਸਨਮਾਨ ਕੀਤਾ। ਦੱਸ ਦੇਈਏ ਕਿ ਬੀਬੀ ਪਰਮਜੀਤ ਕੌਰ ਗੁਲਸ਼ਨ ਦੀ ਅਕਾਲੀ ਦਲ ਨਾਲ ਇਸ ਗੱਲੋਂ ਨਰਾਜ਼ਗੀ ਚੱਲੀ ਆ ਰਹੀ ਸੀ ਕਿ ਉਨ੍ਹਾਂ ਦੇ ਪਿਤਾ ਦੀਆਂ ਅਥਾਹ ਕੁਰਬਾਨੀਆਂ ਨੂੰ ਨਜ਼ਰਅੰਦਾਜ਼ ਕਰ ਕੇ ਉਨ੍ਹਾਂ ਦੀ ਤਸਵੀਰ ਅਜਾਇਬ ਘਰ ਵਿੱਚ ਨਹੀਂ ਲਗਾਈ ਗਈ, ਜਦਕਿ ਅੰਦਰੂਨੀ ਸੂਤਰਾਂ ਅਨੁਸਾਰ ਅਕਾਲੀ ਦਲ ਨੇ ਉਨ੍ਹਾਂ ਦੀ ਲੋਕ ਸਭਾ ਅਤੇ ਉਨ੍ਹਾਂ ਦੇ ਪਤੀ ਸੇਵਾਮੁਕਤ ਜਸਟਿਸ ਨਿਰਮਲ ਸਿੰਘ ਦੀ ਵਿਧਾਨ ਸਭਾ ਦੀ ਟਿਕਟ ਵੀ ਕੱਟ ਦਿੱਤੀ ਸੀ।