14 ਅਪ੍ਰੈਲ ਤੋਂ ਬਾਅਦ ਵੀ ਵਧੇਗਾ ਲੌਕਡਾਊਨ!

Tags

ਲੌਕਡਾਊਨ ਬਾਰੇ ਕੇਂਦਰੀ ਸਿਹਤ ਮੰਤਰਾਲੇ ਨੇ ਸਾਫ ਕੀਤਾ ਹੈ ਕਿ ਅਜੇ ਇਸ ਨੂੰ ਵਧਾਉਣ ਦਾ ਕੋਈ ਫੈਸਲਾ ਨਹੀਂ ਲਿਆ ਗਿਆ। ਇਸ ਲਈ ਕਿਆਸ ਨਾ ਲਾਓ। ਮੰਤਰਾਲੇ ਦੇ ਅਧਿਕਾਰੀ ਨੇ ਇਹ ਗੱਲ ਕੋਵਿਡ-19 ਬਾਰੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਹੀ। ਮੰਗਲਵਾਰ ਸ਼ਾਮ ਕਰੀਬ 4 ਵਜੇ ਹੋਈ ਇੱਕ ਪ੍ਰੈਸ ਕਾਨਫਰੰਸ ਵਿੱਚ ਲਵ ਅਗਰਵਾਲ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ ਕੋਰੋਨਾਵਾਇਰਸ ਦੇ 354 ਕੇਸ ਸਾਹਮਣੇ ਆਏ ਹਨ। ਦੇਸ਼ ਵਿੱਚ ਕੁੱਲ 4421 ਕੇਸ ਹੋਏ ਹਨ। ਉਨ੍ਹਾਂ ਕਿਹਾ ਕਿ 326 ਲੋਕਾਂ ਨੂੰ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ।

ਦੱਸ ਦਈਏ ਕਿ ਅੱਜ ਲੌਕਡਾਊਨ ਬਾਰੇ, ਨਿਊਜ਼ ਏਜੰਸੀ ਏਐਨਆਈ ਨੇ ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ ਕਈ ਰਾਜਾਂ ਤੇ ਮਾਹਰਾਂ ਨੇ ਕੇਂਦਰ ਸਰਕਾਰ ਨੂੰ ਲੌਕਡਾਊਨ ਦੀ ਮਿਆਦ ਵਧਾਉਣ ਦੀ ਸਲਾਹ ਦਿੱਤੀ ਹੈ। ਸੂਤਰਾਂ ਮੁਤਾਬਕ ਕੇਂਦਰ ਸਰਕਾਰ ਨੇ ਇਸ ਦਿਸ਼ਾ ‘ਚ ਸੋਚਣਾ ਸ਼ੁਰੂ ਕਰ ਦਿੱਤਾ ਹੈ ਪਰ ਸਿਹਤ ਮੰਤਰਾਲੇ ਨੇ ਕਿਹਾ ਕਿ ਸਰਕਾਰ ਨੇ ਅਜੇ ਕੋਈ ਫੈਸਲਾ ਨਹੀਂ ਲਿਆ।