ਪੰਜਾਬ ਦੇ ਇਸ ਜ਼ਿਲ੍ਹੇ ਚੋਂ 18 ਦੇ 18 ਮਰੀਜ਼ ਹੋਏ ਠੀਕ

Tags

ਪੰਜਾਬ ਵਿਚ ਸਭ ਤੋਂ ਪਹਿਲਾਂ ਮਰੀਜ਼ ਨਵਾਂਸ਼ਹਿਰ ਵਿਖੇ ਮਿਲਿਆ ਸੀ ਪਰ ਹੁਣ ਨਵਾਂਸ਼ਹਿਰ ਵਾਸੀਆਂ ਲਈ ਰਾਹਤ ਭਰੀ ਖਬਰ ਆਈ ਹੈ। ਨਵਾਂਸ਼ਹਿਰ ਵਿਖੇ ਕੋਰੋਨਾ ਪਾਜੀਟਿਵ ਦੇ 18 ਮਰੀਜ਼ ਸਨ ਪਰ ਹੁਣ ਇਹ ਸਾਰੇ ਮਰੀਜ਼ ਠੀਕ ਹੋ ਗਏ ਹਨ। 17 ਮਰੀਜਾਂ ਦੀ ਰਿਪੋਰਟ ਪਹਿਲਾਂ ਹੀ ਨੈਗੇਟਿਵ ਆਈ ਸੀ ਇਕ ਦੀ ਰਿਪੋਰਟ ਆਉਣੀ ਬਾਕੀ ਸੀ। ਅੱਜ ਉਸ ਦੀ ਰਿਪੋਰਟ ਵੀ ਨੈਗੇਟਿਵ ਆ ਗਈ ਹੈ। ਹੁਣ ਨਵਾਂਸ਼ਹਿਰ ਪੰਜਾਬ ਦਾ ਕੋਰੋਨਾ ਨੂੰ ਹਰਾਉਣ ਵਾਲਾ ਪਹਿਲਾਂ ਜਿਲਾ ਬਣ ਗਿਆ ਹੈ। ਇਥੇ ਕੋਰੋਨਾ ਦੀ ਸ਼ੁਰੂਆਤ ਪਠਲਾਵਾ ਦੇ ਬਲਦੇਵ ਸਿੰਘ ਤੋਂ ਹੋਈ ਸੀ। ਜਦੋਂ ਪ੍ਰਸ਼ਾਸਨ ਵਲੋਂ ਉਨ੍ਹਾਂ ਦੀ ਜਾਂਚ ਕੀਤੀ ਗਈ ਤਾਂ 23 ਵਿਵਅਕਤੀ ਇਸ ਤੋਂ ਇੰਫੈਕਟਿਡ ਪਾਏ ਗਏ।

ਬਲਦੇਵ ਸਿੰਘ ਤੋਂ ਇਹ ਬੀਮਾਰੀ ਲਗਾਤਾਰ ਵਧਦੀ ਜਾ ਰਹੀ ਸੀ ਪਰ ਪ੍ਰਸ਼ਾਸਨ ਨੇ ਸਖਤੀ ਨਾਲ ਕਦਮ ਚੁੱਕਦਿਆਂ ਇਸ ‘ਤੇ ਕੰਟਰੋਲ ਪਾ ਲਿਆ। ਜਿਨ੍ਹਾਂ ਵਿਅਕਤੀਆਂ ਨੇ ਕੋਰੋਨਾ ‘ਤੇ ਜਿੱਤ ਪ੍ਰਾਪਤ ਕੀਤੀ ਹੈ ਉਨ੍ਹਾਂ ਨੇ ਲੋਕਾਂ ਨੂੰ ਸੰਦੇਸ਼ ਦਿੱਤਾ ਹੈ ਕਿ ਇਸ ਵਾਇਰਸ ‘ਤੇ ਜਿੱਤ ਪਾਉਣ ਦਾ ਇਕੋ ਤਰੀਕਾ ਹੌਸਲੇ ਨੂੰ ਬਣਾਏ ਰੱਖਣਾ ਅਤੇ ਸਿਹਤ ਵਿਭਾਗ ਵਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨਾ ਹੈ। ਮ੍ਰਿਤਕ ਬਲਦੇਵ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜੇਕਰ ਤੁਸੀਂ ਵਾਇਰਸ ਨੂੰ ਘੱਟ ਕਰਨਾ ਚਾਹੁੰਦੇ ਹੋ ਤਾਂ ਬਿਨਾਂ ਵਜ੍ਹਾ ਘਰ ਤੋਂ ਬਾਹਰ ਨਾ ਨਿਕਲੋ ਅਤੇ ਪ੍ਰਸ਼ਾਸਨ ਵਲੋਂ ਬਣਾਏ ਗਏ ਕਾਨੂੰਨੀ ਨਿਯਮਾਂ ਦੀ ਪਾਲਣਾ ਕਰੋ ਤਾਂ ਜੋ ਇਸ ਨੂੰ ਕੰਟਰੋਲ ਕੀਤਾ ਜਾ ਸਕੇ ਤੇ ਬਹੁਤ ਸਾਰੀਆਂ ਇਨਸਾਨੀ ਜਿੰਦਗੀਆਂ ਨੂੰ ਬਚਾਇਆ ਜਾ ਸਕੇ।