ਸਾਰੇ ਮੁੱਖ ਮੰਤਰੀਆਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵੀਡੀਓ ਕਾਨਫ਼ਰੰਸ ਵਿੱਚ ਭਾਗ ਲੈਂਦੇ ਹੋਏ, ਕੈਪਟਨ ਅਮਰਿੰਦਰ ਨੇ ਦੱਸਿਆ ਕਿ ਬਿਮਾਰੀ ਦੀਆਂ ਸੰਭਾਵਨਾਵਾਂ ਬਾਰੇ ਵੱਡੀ ਅਨਿਸ਼ਚਿਤਤਾ ਹੈ ਅਤੇ ਦੇਸ਼ ਲਈ ਇਹ ਲੰਬਾ ਸੰਘਰਸ਼ ਹੈ। ਚੀਨ ਅਤੇ ਕਈ ਯੂਰਪੀਅਨ ਦੇਸ਼ਾਂ ਦੇ ਰੁਝਾਨ ਦੇ ਮੱਦੇਨਜ਼ਰ ਇਹ ਤਾਲਾਬੰਦੀ ਜਾਰੀ ਰੱਖਣਾ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਹਾਲਾਂਕਿ ਪਾਬੰਦੀਆਂ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਕਾਰਨ ਬਣ ਰਹੀਆਂ ਹਨ। ਪਰ ਭਾਰਤ ਇਸ ਹਲਾਤ 'ਚ ਕੋਈ ਵੀ ਜੁਖਮ ਨਹੀਂ ਚੁੱਕ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਮਨੋਬਲ ਉੱਚਾ ਹੈ ਅਤੇ ਉਹ ਮਹਾਮਾਰੀ ਨਾਲ ਲੜਨ ਲਈ ਸਰਕਾਰੀ ਯਤਨਾਂ ਦਾ ਸਮਰਥਨ ਕਰਦੇ ਰਹਿਣਗੇ।
ਸੂਬੇ ਦੇ ਨਵਾਂ ਸ਼ਹਿਰ, ਡੇਰਾਬਸੀ ਅਤੇ ਮੁਹਾਲੀ ਦੇ ਹੌਟਸਪੌਟਾਂ ਵਿੱਚ ਕੀਤੇ ਜਾ ਰਹੇ ਟੈਸਟਾਂ ਦੀ ਗਿਣਤੀ ਵਿੱਚ ਭਾਰੀ ਵਾਧਾ ਕਰਨ ਅਤੇ ਤੇਜ਼ੀ ਨਾਲ ਜਾਂਚ ਕਰਨ ਦੀ ਲੋੜ ਨੂੰ ਦਰਸਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਲੋੜੀਂਦੀਆਂ ਟੈਸਟ ਕਿੱਟਾਂ ਦੀ ਸਪਲਾਈ ਜਲਦ ਤੋਂ ਜਲਦ ਕਰਵਾਉਣੀ ਚਾਹੀਦੀ ਹੈ।ਪਟਨ ਅਮਰਿੰਦਰ ਨੇ ਮੀਟਿੰਗ 'ਚ ਦੱਸਿਆ ਕਿ ਰਾਜ ਸਰਕਾਰ ਨੇ ਪਹਿਲਾਂ ਹੀ 1 ਮਈ ਤੱਕ ਕਰਫਿਊ ਯਾਨੀ ਮੁਕੰਮਲ ਤਾਲਾਬੰਦੀ ਦਾ ਫੈਸਲਾ ਲਿਆ ਹੈ। ਸਾਰੇ ਵਿਦਿਅਕ ਅਦਾਰਿਆਂ ਨੂੰ 30 ਜੂਨ ਤੱਕ ਬੰਦ ਕਰ ਦਿੱਤਾ ਜਾਵੇਗਾ ਅਤੇ ਸਟੇਟ ਬੋਰਡ ਦੀਆਂ ਪ੍ਰੀਖਿਆਵਾਂ ਵੀ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ। 1 ਮਈ ਤੱਕ ਜਨਤਕ ਸੇਵਾਵਾਂ ਦੇ ਵਾਹਨਾਂ ਦੀ ਮਨਾਹੀ ਦੇ ਨਾਲ ਨਾਲ ਧਾਰਾ 144 ਲਾਗੂ ਹੈ।