ਕੈਪਟਨ ਨੇ ਨਿਹੰਗਾਂ ਵਾਲੇ ਕੰਮ ਤੋਂ ਬਾਅਦ ਪੁਲਿਸ ਨੂੰ ਦਿੱਤੀ ਵੱਡੀ ਪਾਵਰ

Tags

ਅੱਜ ਐਤਵਾਰ ਸਵੇਰੇ ਪਟਿਆਲਾ ਦੀ ਸਬਜ਼ੀ ਮੰਡੀ ਵਿਚ ਡਿਊਟੀ ਦੇ ਰਹੇ ਪੁਲਿਸ ਵਾਲਿਆਂ ਉੱਤੇ ਕੁੱਝ ਨਿਹੰਗਾਂ ਦੁਆਰਾ ਕੀਤੇ ਹ ਮ ਲੇ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਦਭਾਗਾ ਦੱਸਿਆ ਹੈ ਅਤੇ ਮੁਲਜ਼ਮਾਂ ਉੱਤੇ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਨਾਲ ਹੀ ਉਨ੍ਹਾਂ ਨੇ ਇਸ ਪੂਰੀ ਘਟਨਾ ਵਿਚ ਆਪਣਾ ਹੱਥ ਗਵਾ ਚੁੱਕੇ ਏਐਸਆਈ ਹਰਜੀਤ ਸਿੰਘ ਦੇ ਸਫ਼ਲ ਆਪਰੇਸ਼ਨ ਹੋਣ ਦੀ ਕਾਮਨਾ ਕੀਤੀ ਹੈ। ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਇਸ ਹ ਮ ਲੇ ਦੀ ਨਿੰਦਿਆ ਕਰਦੇ ਹੋਏ ਕਿਹਾ ਕਿ ਸੱਭ ਤੋਂ ਜਿਆਦਾ ਦੁੱਖ ਦੀ ਗੱਲ ਇਹ ਹੈ ਕਿ ਇਸ ਹਮਲੇ ਵਿਚ ਇਕ ਏਐਸਆਈ ਦਾ ਹੱਥ ਵੱ ਢਿ ਆ ਗਿਆ ਅਤੇ 6 ਹੋਰ ਪੁਲਿਸ ਕਰਮਚਾਰੀ ਜ ਖ ਮੀ ਹੋਏ ਹਨ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁਤਾਬਕ ”ਪੁਲਿਸ ਨੇ ਮੁਲਜ਼ਮਾਂ ਨੂੰ ਘੇਰ ਕੇ ਗਿ ਰਫ਼ਤਾ ਰ ਕਰ ਲਿਆ ਹੈ ਅਤੇ ਮੈ ਇਹ ਬਿਲਕੁੱਲ ਬਰਦਾਸ਼ਤ ਨਹੀਂ ਕਰਾਂਗਾ ਕਿ ਕੋਈ ਵੀ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਭੰਗ ਕਰੇ ਅਤੇ ਇਸ ਲਈ ਪੰਜਾਬ ਪੁਲਿਸ ਨੂੰ ਪੂਰੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ‘ਤੇ ਕਾਨੂੰਨੀ ਕਾਰਵਾਈ ਕਰੋ”। ਸੀਐਮ ਕੈਪਟਨ ਨੇ ਅੱਗੇ ਕਿਹਾ ਕਿ ”ਮੈ ਐਸਆਈ ਬਿੱਕਰ ਸਿੰਘ ਦੀ ਅਗਵਾਈ ਵਾਲੀ ਨਾਕਾ ਪਾਰਟੀ ਦੀ ਸ਼ਲਾਘਾ ਕਰਦਾ ਹਾਂ ਕਿ ਉਨ੍ਹਾਂ ਨੇ ਪੇਸ਼ੇਵਰ ਤਰੀਕੇ ਨਾਲ ਇਸ ਮਸਲੇ ਨੂੰ ਸੰਭਾਲਿਆ ਹੈ।