ਕੋਰੋਨਾ ਪੌਸਟਿਵ ਸ਼ਰਾਧਾਲੂਆਂ ਬਾਰੇ ਹਜ਼ੂਰ ਸਾਹਿਬ ਵਾਲੇ ਬਾਬਾ ਜੀ ਨੇ ਦੱਸਿਆ ਸੱਚ

Tags

ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਦੇ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਬਾਬਾ ਬਲਵਿੰਦਰ ਸਿੰਘ ਕਾਰ ਸੇਵਾ ਹਜ਼ੂਰ ਸਾਹਿਬ ਵਾਲਿਆਂ ਨੇ ਵੀਡੀਓ ਸੰਦੇਸ਼ ਜਾਰੀ ਕਰਦਿਆ ਕਿਹਾ ਕਿ ਨਾਂਦੇੜ ਪ੍ਰਸ਼ਾਸਨ ਵੱਲੋਂ 3 ਵਾਰ ਸੰਗਤ ਦੀ ਜਾਂਚ ਕੀਤੀ ਗਈ ਪਰ ਇਸ ਦੌਰਾਨ ਕੋਈ ਵੀ ਮਾਮਲਾ ਪਾਜ਼ੀਟਿਵ ਨਹੀ ਆਇਆ। ਉਨ੍ਹਾਂ ਕਿਹਾ ਕਿ ਕੁੱਝ ਲੋਕਾਂ ਵੱਲੋਂ ਗੁਰੂ ਘਰ ਨੂੰ ਲੈ ਕੇ ਗਲਤ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਜਿਸ ਤੋਂ ਗੁਰੇਜ਼ ਕੀਤਾ ਜਾਵੇ ਅਤੇ ਸਹੀ ਤੱਥਾਂ ਦੀ ਜਾਣਕਾਰੀ ਇਕੱਤਰ ਕਰ ਕੇ ਖ਼ਾਸ ਕਰ ਕੇ ਮੀਡੀਆ ਆਪਣੀ ਅਹਿਮ ਜ਼ਿੰਮੇਵਾਰੀ ਨਿਭਾਵੇ।

ਦੱਸ ਦੇਈਏ ਕਿ 30 ਅਪ੍ਰੈਲ ਨੂੰ ਪੰਜਾਬ ਵਿੱਚ ਕੋਰੋਨਾ ਦੇ 105 ਨਵੇ ਮਾਮਲੇ ਸਾਹਮਣੇ ਆਏ ਹਨ ਅਤੇ ਇਹਨਾਂ ਵਿੱਚੋਂ ਬਹੁਤੇ ਹਜ਼ੂਰ ਸਾਹਿਬ ਤੋਂ ਆਏ ਸ਼ਰਧਾਲੂ ਹਨ। ਹਾਲ ਹੀ ‘ਚ ਜਿਨ੍ਹਾਂ ਸ਼ਰਧਾਲੂਆਂ ਦੀ ਹਜ਼ੂਰ ਸਾਹਿਬ ਤੋਂ ਵਾਪਸੀ ਹੋਈ ਹੈ ਉਨ੍ਹਾਂ ਦੇ ਕੋਵਿਡ-19 ਟੈਸਟ ਕੀਤੇ ਜਾ ਰਹੇ ਹਨ। ਹੁਣ ਖ਼ਬਰ ਆਈ ਹੈ ਕਿ ਅੰਮ੍ਰਿਤਸਰ ‘ਚ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਚੋਂ 53 ਹੋਰ ਨਵੇਂ ਪੌਜ਼ੇਟਿਵ ਕੇਸ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਓਪੀ ਸੋਨੀ ਵਲੋਂ ਕੀਤੀ ਗਈ। ਇਸ ਦੇ ਨਾਲ ਹੀ ਦੱਸ ਦਈਏ ਕਿ ਅੰਮ੍ਰਿਤਸਰ ‘ਚ ਹੁਣ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 76 ਹੋ ਗਈ ਹੈ।