ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਰਫ਼ਿਊ ਦੌਰਾਨ ਪੁਲਿਸ ਤੇ ਸਿਹਤ ਕਰਮੀਆਂ ‘ਤੇ ਹੋ ਰਹੇ ਹ ਮ ਲਿ ਆਂ ਦੀ ਸਖ਼ਤ ਨਿੰਦਾ ਕੀਤੀ ਹੈ। ਇਸ ਦੇ ਨਾਲ ਉਨ੍ਹਾਂ ਖਿਲਾਫ ਸਖਤੀ ਕਾਰਵਾਈ ਦੀ ਮੰਗ ਕੀਤੀ ਹੈ। ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਕੋਰ ਕਮੇਟੀ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ, ਸੀਨੀਅਰ ਆਗੂ ਅਮਨ ਅਰੋੜਾ, ਮੁੱਖ ਬੁਲਾਰਾ ਪ੍ਰੋ. ਬਲਜਿੰਦਰ ਕੌਰ ਤੇ ਕੁਲਤਾਰ ਸਿੰਘ ਸੰਧਵਾਂ (ਸਾਰੇ ਵਿਧਾਇਕ) ਕਿਹਾ ਹੈ ਕਿ ਕੋਰੋਨਾ ਵਿਰੁੱਧ ਲੜ ਰਹੇ ‘ਯੋਧਿਆਂ’ ‘ਤੇ ਹ ਮ ਲੇ ਨਿੰਦਣਯੋਗ ਹਨ।
ਭਗਵੰਤ ਮਾਨ ਨੇ ਕਿਹਾ ਕਿ ਪੁਲਿਸ ਅਧਿਕਾਰੀ ਤੇ ਮੁਲਾਜ਼ਮ, ਡਾਕਟਰ, ਨਰਸ, ਪੈਰਾਮੈਡੀਕਲ ਸਟਾਫ਼, ਐਂਬੂਲੈਂਸ ਡਰਾਈਵਰ ਤੇ ਸਫ਼ਾਈ ਕਰਮਚਾਰੀ ਇਸ ਸਮੇਂ ਆਪਣੇ ਘਰ ਤੇ ਪਰਿਵਾਰ ਛੱਡ ਕੇ ਕੋਰੋਨਾ ਵਾਇਰਸ ਵਿਰੁੱਧ ਲੋਕ ਸਵਾ ‘ਚ ਲੱਗੇ ਹੋਏ ਹਨ। ਜੇਕਰ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨਾ ਰੁਕੀਆਂ ਤਾਂ ਇਹ ‘ਯੋਧੇ’ ਕਿਸ ਹੌਸਲੇ ਨਾਲ ਕੋਰੋਨਾ ‘ਤੇ ਫ਼ਤਿਹ ਪਾਉਣਗੇ? ਮਾਨ ਨੇ ਕਿਹਾ ਕੋਰੋਨਾ ਕਾਰਨ ਪੂਰੀ ਦੁਨੀਆ ਦੁੱਖ ਭਰੇ ਹਾਲਾਤ ‘ਚ ਗੁਜ਼ਰ ਰਹੀ ਹੈ ਤੇ ਇਸ ਮਹਾਮਾਰੀ ‘ਤੇ ਘਰਾਂ ‘ਚ ਬੈਠ ਕੇ ਹੀ ਕਾਬੂ ਪਾਇਆ ਜਾ ਸਕਦਾ ਹੈ, ਇਸ ਲਈ ਸਾਨੂੰ ਸਭ ਨੂੰ ਜ਼ਿੰਮੇਵਾਰੀ ਨਾਲ ਪੁਲਿਸ ਤੇ ਪ੍ਰਸ਼ਾਸਨ ਦਾ ਸਾਥ ਦੇਣਾ ਚਾਹੀਦਾ ਹੈ।