ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਣਾਏ ਨਵੇਂ ਹੁਕਮ

Tags

ਪੰਜਾਬ ਸਰਕਾਰ ਵਲੋਂ ਸਰਕਾਰੀ ਕਰਮਚਾਰੀਆਂ ਦੀਆਂ ਤਨਖਾਹਾਂ ਵਿੱਚ ਕਟੌਤੀ ਨਹੀਂ ਕੀਤੀ ਜਾਏਗੀ। ਇੱਹ ਗੱਲ ਖੁਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵੀਡੀਓ ਪ੍ਰੈਸ ਕਾਨਫਰੰਸ ਦੌਰਾਨ ਕਹੀ। ਇਸ ਤੋਂ ਇਲਾਵਾ ਕੋਰੋਨਾ ਵਿਰੁੱਧ ਲੜ ਰਹੇ ਪੁਲਿਸ ਮੁਲਾਜ਼ਮਾਂ ਨੂੰ ਪਰਸਨਲ ਪ੍ਰੋਟੈਕਟਿਵ ਉਪਕਰਣ (ਪੀਪੀਈ) ਕਿੱਟਾਂ ਵੀ ਪ੍ਰਦਾਨ ਕੀਤੀ ਜਾਵੇਗੀ। ਪੰਜਾਬ ਚ 15 ਅਪਰੈਲ ਤੋਂ ਸ਼ੁਰੂ ਹੋ ਰਹੇ ਕਣਕ ਦੀ ਵਾਢੀ ਅਤੇ ਖਰੀਦ ਸੀਜ਼ਨ ਦੇ ਮੱਦੇਨਜ਼ਰਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰਪੱਤਰ ਲਿਖ ਕੇ 30 ਅਪਰੈਲ ਤੋਂ ਬਾਅਦ ਮੰਡੀਆਂ ਵਿਚ ਕਣਕ ਲਿਆਉਣ ਵਾਲੇ ਕਿਸਾਨਾਂਨੂੰ ਬੋਨਸ ਦੇਣ ਦੀ ਮੰਗ ਦੁਹਰਾਈ ਤਾਂ ਜੋ ਮੰਡੀਆਂ ਵਿੱਚ ਭੀੜ-ਭੜੱਕੇ ਨੂੰ ਰੋਕਿਆ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਨੂੰ 1 ਮਈ, 2020 ਤੋਂ ਬਾਅਦ ਮੰਡੀਆਂ ਵਿੱਚ ਕਣਕਲਿਆਉਣ ਵਾਲੇ ਕਿਸਾਨਾਂ ਲਈ ਐਮ.ਐਸ.ਪੀ. ਤੋਂ ਇਲਾਵਾ 100 ਰੁਪਏ ਪ੍ਰਤੀ ਕੁਇੰਟਲਅਤੇ 31 ਮਈ ਤੋਂ ਬਾਅਦ ਕਣਕ ਲਿਆਉਣ ਵਾਲਿਆਂ ਲਈ 200 ਰੁਪਏ ਪ੍ਰਤੀ ਕੁਇੰਟਲਬੋਨਸ ਦੇਣ ਦਾ ਤੁਰੰਤ ਐਲਾਨ ਕਰਨਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਨੂੰ ਮੰਡੀ ਦੀਆਂ ਹਾਲਤਾਂਵਿੱਚ ਉਪਜ ਨੂੰ ਸੰਭਾਲਣ ਲਈ ਆਈ ਵਾਧੂ ਲਾਗਤ ਅਤੇ ਝਾੜ ਵਿੱਚ ਆਈ ਕਮੀ ਲਈਮੁਆਵਜ਼ਾ ਦਿੱਤਾ ਜਾ ਸਕੇ।

ਕੈਪਟਨ ਅਮਰਿੰਦਰ ਸਿੰਘ ਨੇ ਵੀਡੀਓ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਉਨ੍ਹਾਂ ਦੀ ਪਹਿਲੀ ਤਰਜੀਹ ਸਿਹਤ ਕਰਮਚਾਰੀਆਂ ਨੂੰ ਸੁਰੱਖਿਆ ਪ੍ਰਦਾਨ ਕਰਨਾ ਹੈ ਜਿਸ ਲਈ ਸੂਬੇ ਕੋਲ 16000 ਕਿੱਟਾਂ ਹਨ। ਹਸਪਤਾਲਾਂ ਵਿੱਚ ਸਮੂਹ ਡਾਕਟਰਾਂ, ਪੈਰਾ ਮੈਡੀਕਲ ਸਟਾਫ ਅਤੇ ਸੈਨੀਟੇਸ਼ਨ ਕਰਮਚਾਰੀਆਂ ਲਈ ਅਜਿਹੀਆਂ ਕਿੱਟਾਂ ਉਪਲਬਧ ਕਰਾਉਣ ਤੋਂ ਬਾਅਦ ਸਰਕਾਰ ਹੁਣ ਪੁਲਿਸ ਮੁਲਾਜ਼ਮਾਂ ਲਈ ਇਨ੍ਹਾਂ ਨੂੰ ਬਾਜ਼ਾਰ ‘ਚੋਂ ਖਰੀਦ ਰਹੀ ਹੈ।