ਲਓ ਜੀ! ਘਰਾਂ ਵਿੱਚ ਬੈਠੇ ਲੋਕਾਂ ਦੀ ਜੇਬ ਵਿੱਚ ਹੋਗੀ ਇੱਕ ਹੋਰ ਮੋਰੀ, ਸੋਚ ਕੇ ਰੱਖਣਾ ਬਾਹਰ ਪੈਰ

Tags

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਅੱਜ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਰੇ ਸਟੇਟ ਟੋਲ ਪਲਾਜ਼ਾ ‘ਤੇ ਉਗਰਾਹੀ ਦੀ ਮੁਅੱਤਲੀ ਮਿਆਦ ਵਿੱਚ 3 ਮਈ ਤੱਕ ਵਾਧਾ ਕੀਤਾ ਗਿਆ ਹੈ। ਹਾਲਾਂਕਿ, ,ਕੇਂਦਰ ਸਰਕਾਰ ਦੇ ਹੁਕਮਾਂ ਤੋਂ ਬਾਅਦ ਐਨ.ਐਚ.ਏ.ਆਈ. ਅਧੀਨ ਆਉਂਦੇ ਟੋਲ ਪਲਾਜ਼ਾ 'ਤੇ 20 ਅਪ੍ਰੈਲ ਤੋਂ ਉਗਰਾਹੀ ਸ਼ੁਰੂ ਕਰ ਦਿੱਤੀ ਜਾਵੇਗੀ, ਜਿੱਥੇ ਰੋਜ਼ਾਨਾ ਯਾਤਰੀਆਂ ਨੂੰ ਟੈਕਸ ਅਦਾ ਕਰਨਾ ਪਵੇਗਾ। ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਮੁਫ਼ਤ ਰਾਹਦਾਰੀ ਮੁਹੱਈਆ ਕਰਾਉਣ ਦੇ ਨਾਲ ਨਾਲ ਸੂਬਾ ਸਰਕਾਰ ਅਧੀਨ ਚੱਲ ਰਹੇ ਟੋਲ ਪਲਾਜ਼ਾ 3 ਮਈ ਤੱਕ ਡਰਾਈਵਰਾਂ ਨੂੰ ਲੰਗਰ (ਮੁਫ਼ਤ ਭੋਜਨ) ਦਿੰਦੇ ਰਹਿਣਗੇ।

ਉਨ੍ਹਾਂ ਕਿਹਾ ਕਿ ਤਾਲਾਬੰਦੀ ਕਾਰਨ ਸੜਕ ਦੇ ਕਿਨਾਰੇ ਵਾਲੇ ਢਾਬੇ ਅਤੇ ਰੈਸਟੋਰੈਂਟ ਬੰਦ ਹੋ ਸਨ ਪਰ ਸੂਬਾ ਸਰਕਾਰ ਐਮਰਜੈਂਸੀ ਸਪਲਾਈ ਕਰਨ ਵਾਲੇ ਵਾਹਨਾਂ ਦੇ ਚਾਲਕਾਂ ਨੂੰ ਪਕਾਇਆ ਖਾਣਾ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਦੱਸਿਆ ਕਿ 27 ਮਾਰਚ ਨੂੰ ਉਗਰਾਹੀ ਪ੍ਰਕਿਰਿਆਂ ਨੂੰ ਤਾਲਾਬੰਦੀ ਦੀ ਸੀਮਾ ਤੱਕ ਰੋਕ ਦਿੱਤਾ ਗਿਆ ਸੀ ਪਰ ਹੁਣ ਟੋਲ ਪਲਾਜ਼ਾ 3 ਮਈ ਤੱਕ ਬੰਦ ਰਹਿਣਗੇ ਕਿਉਂਕਿ ਕੋਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਦੇਸ਼ ਵਿਆਪੀ ਤਾਲਾਬੰਦੀ ਨੂੰ ਵੀ ਵਧਾ ਦਿੱਤਾ ਗਿਆ ਹੈ। ਸ੍ਰੀ ਸਿੰਗਲਾ ਨੇ ਕਿਹਾ ਕਿ ਪੰਜਾਬ ਵਿੱਚ ਸੂਬਾ ਸਰਕਾਰ ਅਧੀਨ 23 ਟੋਲ ਪਲਾਜ਼ਾ ਚੱਲ ਰਹੇ ਹਨ।