ਮੁੱਖ ਮੰਤਰੀ ਦਾ ਸ਼ਹਿਰ ਬਣਿਆ ਕੋਰੋਨਾ ਹੌਟਸਪੌਟ, ਪੈ ਗਈਆਂ ਭਾਜੜਾਂ

Tags

ਜ਼ਿਲ੍ਹਾ ਪਟਿਆਲਾ ਤੋਂ 25 ਕਿਲੋਮੀਟਰ ਦੂਰ ਸਥਿੱਤ ਰਾਜਪੁਰਾ ਕਸਬੇ 'ਚ ਇੱਕ ਔਰਤ ਸਮੇਤ 4 ਲੋਕਾਂ ਨੂੰ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਣ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਤਾਜ਼ਾ 4 ਮਾਮਲਿਆਂ ਨਾਲ ਪਟਿਆਲਾ ਜ਼ਿਲ੍ਹੇ 'ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 11 ਹੋ ਗਈ ਹੈ। ਡਾ. ਮਲਹੋਤਰਾ ਨੇ ਕਿਹਾ, "ਅਸੀਂ ਤਿੰਨਾਂ ਨੂੰ ਸਰਕਾਰੀ ਮੈਡੀਕਲ ਕਾਲਜ ਦੇ ਆਈਸੋਲੇਸ਼ਨ ਵਾਰਡ 'ਚ ਸ਼ਿਫ਼ਟ ਕਰ ਦਿੱਤਾ ਹੈ। ਇਸ ਤੋਂ ਇਲਾਵਾ ਪਟਿਆਲਾ ਸ਼ਹਿਰ ਦੇ ਅੰਦਰੂਨੀ ਹਿੱਸੇ ਦੇ ਕਈ ਇਲਾਕਿਆਂ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਸੈਨੀਟੇਸ਼ਨ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।"

ਪਟਿਆਲਾ ਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਕਿਹਾ ਕਿ ਪਾਜ਼ੀਟਿਵ ਮਾਮਲਿਆਂ 'ਚ ਬੀਤੇ ਦਿਨੀਂ ਵੀਰਵਾਰ ਨੂੰ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਪਾਏ ਗਏ ਕਿਤਾਬ ਵਪਾਰੀ ਦੇ ਤਿੰਨ ਪਰਿਵਾਰਕ ਮੈਂਬਰ ਸ਼ਾਮਲ ਹਨ। ਡਾ. ਮਲਹੋਤਰਾ ਨੇ ਦੱਸਿਆ ਕਿ ਵਪਾਰੀ ਦੀ 46 ਸਾਲਾ ਪਤਨੀ ਅਤੇ ਦੋ ਪੁੱਤਰਾਂ (18 ਤੇ 16) ਦੇ ਸੈਂਪਲ ਵੀਰਵਾਰ ਨੂੰ ਲਏ ਗਏ ਸਨ। ਡਾ. ਮਲਹੋਤਰਾ ਨੇ ਕਿਹਾ ਕਿ ਰਾਜਪੁਰਾ ਦੀ ਰਹਿਣ ਵਾਲੀ ਇੱਕ ਹੋਰ 47 ਸਾਲਾ ਔਰਤ ਦੀ ਕੋਰੋਨਾ ਵਾਇਰਸ ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਇਹ ਮਰੀਜ਼ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਮਗਰੋਂ ਰਾਜਪੁਰਾ ਦੇ ਸਿਵਲ ਹਸਪਤਾਲ ਪਹੁੰਚੀ ਸੀ।