ਅਮਿਤ ਸ਼ਾਹ ਨੇ ਮੰਨ ਲਈ ਕੈਪਟਨ ਦੀ ਗੱਲ੍ਹ, ਜਲਦ ਮਿਲੇਗੀ ਪੰਜਾਬੀਆਂ ਨੂੰ ਇਹ ਖੁਸ਼ਖਬਰੀ

Tags

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਫਸੇ ਪੰਜਾਬੀ ਸ਼ਰਧਾਲੂਆਂ ਨੂੰ ਘਰ ਵਾਪਸ ਜਾਣ ਦੀ ਆਗਿਆ ਦੇਣ ਦੀ ਉਨ੍ਹਾਂ ਦੀ ਮੰਗ ਨੂੰ ਮੰਨ ਲਿਆ ਹੈ। ਮੁੱਖ ਮੰਤਰੀ ਨੇ ਇਸ ਬਾਰੇ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਸੀ ਜਦੋਂ ਉਸ ਦੇ ਹਮਰੁਤਬਾ ਮੰਤਰੀ ਉਧਵ ਠਾਕਰੇ ਨੇ ਇਸ ਦੀ ਇਜਾਜ਼ਤ ਕੇਂਦਰ ਤੋਂ ਲੈਣ ਦੀ ਗੱਲ ਕਹੀ ਸੀ। ਉਧਵ ਠਾਕਰੇ ਨੇ ਕਿਹਾ ਸੀ ਕਿ ਰਾਸ਼ਟਰੀ ਤਾਲਾਬੰਦੀ ਦੇ ਮੱਦੇਨਜ਼ਰ ਫਸੇ ਸ਼ਰਧਾਲੂਆਂ ਦੀ ਵਾਪਸੀ ਲਈ ਕੇਂਦਰ ਤੋਂ ਆਗਿਆ ਦੀ ਲੋੜ ਪਵੇਗੀ।

ਕੇਂਦਰੀ ਗ੍ਰਿਹ ਮੰਤਰਾਲੇ ਨੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ , ਨਾਂਦੇੜ 'ਚ ਫਸੇ ਸ਼ਰਧਾਲੂਆਂ ਨੂੰ ਪੰਜਾਬ ਵਾਪਸ ਆਉਣ ਲਈ ਇਜਾਜ਼ਤ ਦੇ ਦਿੱਤੀ ਹੈ। ਪੰਜਾਬ ਦੇ ਮੁਖ ਮੰਤਰੀ ਨੇ ਟਵੀਟ ਕਰ ਇਹ ਜਾਣਕਾਰੀ ਦਿੱਤੀ ਹੈ ਕਿ ਗ੍ਰਹਿ ਮੰਤਰਾਲੇ ਨੇ ਉਨ੍ਹਾਂ ਦੀ ਬੇਨਤੀ ਮਨਜ਼ੂਰ ਕਰ ਲਈ ਹੈ ਤੇ ਹੁਣ ਉਥੇ ਫਸੇ ਸ਼ਰਧਾਲੂਆਂ ਨੂੰ ਪੰਜਾਬ ਲਿਆਉਣ ਲਈ ਪ੍ਰਬੰਧ ਕੀਤੇ ਜਾਣਗੇ। ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਸ਼ਾਹ ਨੂੰ ਪੱਤਰ ਲਿਖ ਕੇ ਮਹਾਰਾਸ਼ਟਰ ਦੇ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਫਸੇ ਸ਼ਰਧਾਲੂਆਂ ਦੀ ਵਾਪਸੀ ਲਈ ਆਗਿਆ ਮੰਗੀ ਸੀ।