ਪੰਜਾਬ ‘ਚ ਹੁਣ ਤੱਕ ਦਾ ਸਭ ਤੋਂ ਛੋਟੀ ਉਮਰ ਦਾ ਕੋਰੋਨਾ ਮਰੀਜ਼

Tags

ਪੰਜਾਬ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 250 ਤੋਂ ਵੱਧ ਹੋ ਗਈ ਹੈ। ਇਨ੍ਹਾਂ 'ਚੋਂ 49 ਲੋਕ ਠੀਕ ਹੋਣ ਮਗਰੋਂ ਘਰ ਜਾ ਚੁੱਕੇ ਹਨ, ਜਦਕਿ ਸੂਬੇ 'ਚ ਕੋਰੋਨਾ ਵਾਇਰਸ 16 ਲੋਕਾਂ ਦੀ ਜਾਨ ਲੈ ਚੁੱਕਾ ਹੈ। ਅੱਜ ਚੰਡੀਗੜ੍ਹ ਪੀਜੀਆਈ 'ਚ ਫਗਵਾੜਾ ਵਾਸੀ 6 ਮਹੀਨੇ ਦੀ ਬੱਚੀ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਹੈ। ਦੱਸ ਦਈਏ ਕਿ ਲੜਕੀ ਨੂੰ ਪਿਛਲੇ ਦੋ ਦਿਨਾਂ ਤੋਂ ਇਨਫੈਕਸ਼ਨ ਹੋ ਰਿਹਾ ਸੀ। ਅਜਿਹੀ ਸਥਿਤੀ 'ਚ ਬੱਚੀ ਦਾ ਕੋਰੋਨਾ ਵਾਇਰਸ ਦੀ ਜਾਂਚ ਲਈ ਸੈਂਪਲ ਲਿਆ ਸੀ। ਬੁੱਧਵਾਰ ਦੁਪਹਿਰ ਉਸ ਦੀ ਰਿਪੋਰਟ ਪਾਜ਼ੀਟਿਵ ਆਈ। ਬੱਚੀ ਦੇ ਦਿਲ 'ਚ ਸੁ ਰਾ ਗ ਹੈ ਅਤੇ 9 ਅਪ੍ਰੈਲ ਨੂੰ ਪੀਜੀਆਈ 'ਚ ਦਾਖਲ ਕਰਵਾਇਆ ਸੀ।

ਲੜਕੀ ਦੇ ਮਾਪਿਆਂ ਨੇ ਖ ਦ ਸ਼ਾ ਜ਼ਾਹਰ ਕੀਤਾ ਹੈ ਕਿ ਲੜਕੀ ਨੂੰ ਹਸਪਤਾਲ 'ਚ ਕੋਰੋਨਾ ਵਾਇਰਸ ਦਾ ਸੰਕਰਮਣ ਹੋਇਆ ਹੈ।ਜਾਣਕਾਰੀ ਮੁਤਾਬਕ ਬੱਚੀ ਪੀਜੀਆਈ. 'ਚ ਬੱਚਿਆਂ ਦੀ ਓ.ਪੀ.ਡੀ. ਐਡਵਾਂਸ ਪੀਡੀਆਟ੍ਰਿਕ ਸੈਂਟਰ 'ਚ ਭਰਤੀ ਸੀ। ਬੱਚੀ ਨੂੰ ਹਾਰਟ ਸਰਜਰੀ ਲਈ ਭਰਤੀ ਕੀਤਾ ਗਿਆ ਸੀ। ਬੱਚੀ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਤੋਂ ਬਾਅਦ ਡਾਕਟਰ, ਨਰਸ ਅਤੇ ਸਫ਼ਾਈ ਕਰਮਚਾਰੀ ਸਮੇਤ 25 ਲੋਕਾਂ ਨੂੰ ਹੋਮ ਕੁਆਰੰਟਾਈਨ ਕੀਤਾ ਗਿਆ ਹੈ। ਨਾਲ ਹੀ ਵਾਰਡ 'ਚ ਐਡਮਿਟ ਸਾਰੇ ਬੱਚਿਆਂ ਨੂੰ ਉੱਥੋਂ ਸ਼ਿਫਟ ਕਰ ਦਿੱਤਾ ਗਿਆ ਹੈ।