ਕੈਪਟਨ ਸਰਕਾਰ ਦਾ ਵੱਡਾ ਫੈਸਲਾ, ਖੁਸ਼ ਕਰਤੇ ਸਕੂਲੀ ਬੱਚਿਆਂ ਦੇ ਮਾਪੇ

Tags

ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੁਆਰਾ ਕਰਫ਼ਿਊ ਦੇ ਸਮੇਂ ਵਿਚ ਵੀ ਨਿੱਜੀ ਸਕੂਲ ਦੇ ਵਿਦਿਆਰਥੀਆਂ ਦੇ ਮਾਪਿਆਂ ਤੋਂ ਫ਼ੀਸਾਂ ਮੰਗਣ ਵਾਲੇ ਸਕੂਲ ਪ੍ਰਬੰਧਕਾਂ ਨੂੰ ਸਖ਼ਤ ਸ਼ਬਦਾਂ ਵਿਚ ਤਾੜਿਆ ਗਿਆ ਹੈ। ਉਨ੍ਹਾਂ ਨੇ ਅਜਿਹੇ ਸਕੂਲਾਂ ਦੀ ਮਾਨਤਾ ਤੱਕ ਰੱਦ ਕਰਨ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਦੇ ਧਿਆਨ ਵਿਚ ਆਇਆ ਸੀ ਕਿ ਕੁਝ ਨਿੱਜੀ ਸਕੂਲ ਪ੍ਰਬੰਧਕਾਂ ਵੱਲੋਂ ਸਕੂਲ ਅਧਿਆਪਕਾਂ ਦੇ ਜ਼ਰੀਏ ਮਾਪਿਆਂ ਨੂੰ ਸਕੂਲ ਫ਼ੀਸ ਆਨਲਾਈਨ ਭਰਨ ਲਈ ਦਬਾਅ ਪਾਇਆ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਜਾਣਕਾਰੀ ਮਿਲ ਰਹੀ ਹੈ ਕਿ ਲੋਕਾਂ ਨੂੰ ਆਨਲਾਈਨ ਫੀਸ ਭਰਨ ਲਈ ਕਿਹਾ ਜਾ ਰਿਹਾ ਹੈ।

ਸਿੱਖਿਆ ਮੰਤਰੀ ਦਾ ਕਹਿਣਾ ਹੈ ਕਿ ਅਜਿਹੇ ਸਕੂਲ ਪ੍ਰਬੰਧਕਾਂ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਨ੍ਹਾਂ ਸਕੂਲਾਂ ਦੀ ਮਾਨਤਾ ਵੀ ਰੱਦ ਕੀਤੀ ਜਾ ਸਕਦੀ ਹੈ। ਸੂਬੇ ਵਿਚ ਕਰਫਿਊ ਲੱਗਾ ਹੋਇਆ ਹੈ। ਕੋਈ ਵੀ ਸਕੂਲ ਬੱਚਿਆਂ ਤੋਂ ਫੀਸਾਂ ਨਹੀਂ ਲੈ ਸਕਦੇ ਜਿਨ੍ਹਾਂ ਸਮਾਂ ਸਕੂਲ ਬੰਦ ਹਨ। ਪੰਜਾਬ ਵਿਚ ਕਰਫਿਊ ਲੱਗ ਜਾਣ ਕਾਰਨ ਸਾਰੇ ਕਾਰੋਬਾਰ ਠੱਪ ਹੋ ਗਏ ਹਨ। ਲੋਕਾਂ ਦੀ ਆਮਦਨ ਰੁਕ ਗਈ ਹੈ। ਜਿਸ ਕਰਕੇ ਗੁਜ਼ਾਰਾ ਕਰਨਾ ਔਖਾ ਹੋ ਗਿਆ ਹੈ। ਲੋਕ ਕੋਰੋਨਾ ਵਾਇਰਸ ਕਾਰਨ ਘਰਾਂ ਅੰਦਰ ਬੈਠੇ ਹਨ। ਸਕੂਲ ਬੰਦ ਕੀਤੇ ਜਾ ਚੁੱਕੇ ਹਨ।

ਫਿਰ ਵੀ ਕਈ ਨਿੱਜੀ ਸਕੂਲ ਵਾਲੇ ਸਿੱਧੇ ਜਾਂ ਅਸਿੱਧੇ ਤੌਰ ਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਕੂਲ ਫੀਸ ਭਰਨ ਲਈ ਆਖ ਰਹੇ ਹਨ। ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਜਾਣਕਾਰੀ ਦਿੱਤੀ ਹੈ ਕਿ ਕੁਝ ਨਿੱਜੀ ਸਕੂਲ ਪ੍ਰਬੰਧਕ ਸਿੱਧੇ ਤੌਰ ਤੇ ਈਮੇਲ ਜਾਂ ਵਟਸਐਪ ਰਾਹੀ ਲੋਕਾਂ ਨਾਲ ਸੰਪਰਕ ਕਰਨ ਤੋਂ ਬਚਦੇ ਹੋਏ ਅਸਿੱਧੇ ਤੌਰ ਤੇ ਆਪਣੇ ਅਧਿਆਪਕਾਂ ਤੋਂ ਲੋਕਾਂ ਨੂੰ ਫੋਨ ਕਰਵਾ ਰਹੇ ਹਨ ਕਿ ਸਕੂਲ ਦੀ ਫੀਸ ਭਰੀ ਜਾਵੇ।