ਪੰਜਾਬ ਦੇ ਇਸ ਜ਼ਿਲ੍ਹੇ ਵਿੱਚ ਕੋਰੋਨਾ ਨੇ ਫੇਰ ਆ ਕੇ ਪਾਈਆਂ ਭਾਜੜਾਂ, ਪਰਸੋਂ ਹੀ ਹੋਇਆ ਸੀ ਕੋਰੋਨਾ ਮੁਕਤ

Tags

ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ਅੰਦਰ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਨਵਾਂਸ਼ਹਿਰ ਨੂੰ ਕੋਰੋਨਾ ਤੋਂ ਮੁਕਤ ਹੋਇਆ ਹਾਲੇ 2 ਦਿਨ ਹੀ ਹੋਏ ਸਨ ਕਿ ਅੱਜ ਨਵਾਂਸ਼ਹਿਰ ਦੇ ਹਲਕੇ ਬਲਾਚੌਰ ‘ਚਇਕ ਮਰੀਜ਼ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਅਤੇ ਲੋਕਾਂ ਨੂੰ ਫ਼ਿਕਰ ‘ਚ ਪਾ ਦਿੱਤਾ ਹੈ। ਦੱਸਣਯੋਗ ਹੈ ਕਿ 2 ਦਿਨ ਪਹਿਲਾਂ ਹੀ ਨਵਾਂਸ਼ਹਿਰ ਪੰਜਾਬ ਦਾ ਕੋਰੋਨਾ ਨੂੰ ਹਰਾਉਣ ਵਾਲਾ ਪਹਿਲਾਂ ਜ਼ਿਲ੍ਹਾ ਬਣਿਆ ਸੀ। ਨਵਾਂਸ਼ਹਿਰ ਵਿਖੇ ਪਹਿਲਾਂ ਕੁੱਲ 19 ਮਾਮਲੇ ਸਾਹਮਣੇ ਆਏ ਸਨ।

ਜਿਨ੍ਹਾਂ ‘ਚੋਂ 18 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰਾਂ ਵਿੱਚ ਜਾ ਚੁੱਕੇ ਹਨ ਅਤੇ ਇੱਕ ਮਰੀਜ਼ ਪਿੰਡ ਪਠਲਾਵਾ ਵਿਖੇ ਗਿਆਨੀ ਬਲਦੇਵ ਸਿੰਘ ਦੀ ਮੌ ਤ ਹੋ ਚੁੱਕੀ ਹੈ। ਜਿਸ ਤੋਂ ਬਾਅਦ ਅੱਜ ਇੱਕ ਨਵਾਂ ਕੇਸ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬਲਾਚੌਰ ਦੇ ਪਿੰਡ ਬੂਥਗੜ੍ਹ ਦੇ 32 ਸਾਲਾ ਨੌਜਵਾਨ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਜਿਸ ਨੌਜਵਾਨ ਦੀ ਰਿਪੋਰਟ ਪਾਜ਼ੀਟਿਵ ਆਈ ਹੈ ਉਹ ਟਰੱਕ ਡਰਾਈਵਰ ਹੈ ਅਤੇ ਕੁਝ ਦਿਨ ਪਹਿਲਾਂ ਹੀ ਜੰਮੂ-ਕਸ਼ਮੀਰ ਤੋਂ ਆਇਆ ਸੀ। ਜਿਸ ਤੋਂ ਬਾਅਦ ਸਿਹਤ ਵਿਭਾਗ ਵਲੋਂ ਉਕਤ ਦੇ ਸੈਂਪਲ ਲੈ ਕੇ ਉਸ ਨੂੰ ਕੁਆਰੰਟਾਈਨ ਕਰ ਦਿੱਤਾ ਸੀ, ਜਿਸ ਦੀ ਰਿਪੋਰਟ ਅੱਜ ਪਾਜ਼ੀਟਿਵ ਆਈ ਹੈ।

ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚ 306 ਪਾਜ਼ੀਟਿਵ ਮਾਮਲੇ ਪਾਏ ਗਏ ਹਨ। ਇਨ੍ਹਾਂ ‘ਚ ਮੋਹਾਲੀ – 63, ਜਲੰਧਰ – 63, ਪਟਿਆਲਾ – 61, ਪਠਾਨਕੋਟ – 25 , ਨਵਾਂਸ਼ਹਿਰ – 20 , ਲੁਧਿਆਣਾ – 17, ਅੰਮ੍ਰਿਤਸਰ – 14 , ਮਾਨਸਾ – 13, ਹੁਸ਼ਿਆਰਪੁਰ – 7 , ਮੋਗਾ – 4 , ਫਰੀਦਕੋਟ – 3 , ਰੋਪੜ – 3, ਸੰਗਰੂਰ – 3 , ਕਪੂਰਥਲਾ – 3 ,ਬਰਨਾਲਾ – 2 , ਫਤਿਹਗੜ੍ਹ ਸਾਹਿਬ – 2 , ਗੁਰਦਾਸਪੁਰ- 1, ਸ੍ਰੀ ਮੁਕਤਸਰ ਸਾਹਿਬ – 1 , ਫਿਰੋਜ਼ਪੁਰ – 1 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਜਾਨਲੇਵਾ ਵਾਇਰਸ ਕਾਰਨ ਪੰਜਾਬ ‘ਚ 17 ਮੌਤਾਂ ਹੋ ਚੁੱਕੀਆਂ ਹਨ ਅਤੇ 70 ਮਰੀਜ਼ ਠੀਕ ਹੋ ਚੁੱਕੇ ਹਨ।