ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਨੂੰ ਐਲਾਨਿਆ ਗਿਆ ਹੌਟ-ਸਪੌਟ

Tags

ਪੰਜਾਬ 'ਚ ਕੋਰੋਨਾਵਾਇਰਸ ਨਾਲ ਨਾਲ ਪੀੜਤ ਲੋਕਾਂ ਦੀ ਕੁੱਲ ਗਿਣਤੀ 184 ਹੋ ਗਈ। ਮੰਗਲਵਾਰ ਨੂੰ ਗੁਰਦਾਸਪੁਰ ‘ਚ ਕੋਰੋਨਾ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਪਿਛਲੇ 24 ਘੰਟਿਆਂ ਦੌਰਾਨ ਇਸ ਮਹਾਂਮਾਰੀ ਦੇ ਨੌਂ ਸਕਾਰਾਤਮਕ ਮਾਮਲੇ ਸਾਹਮਣੇ ਆਏ। ਹਾਲਾਂਕਿ ਨਵਾਂਸ਼ਹਿਰ ਵਿਚ ਦੋ ਹੋਰ ਮਰੀਜ਼ਾਂ ਦੇ ਵੀ ਠੀਕ ਹੋਣ ਦੀ ਖ਼ਬਰ ਹੈ। ਇਸ ਦੇ ਨਾਲ ਹੀ ਪਟਿਆਲੇ ਵਿੱਚ ਇੱਕ ਹੋਰ ਸੰਕਰਮਿਤ ਹੋਣ ਦਾ ਖੁਲਾਸਾ ਹੋਇਆ ਹੈ। ਕੋਰੋਨਾਵਾਇਰਸ ਦੇ ਲਗਾਤਾਰ ਵੱਧ ਰਹੇ ਪ੍ਰਕੋਪ ਦੇ ਚੱਲਦਿਆਂ ਜਲੰਧਰ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਮੁਹਾਲੀ ਨੂੰ ਹਾਟ ਸਪਾਟ ਐਲਾਨਿਆ ਗਿਆ ਹੈ।

ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ ਪਠਾਨਕੋਟ ਵਿੱਚ ਮੰਗਲਵਾਰ ਨੂੰ 4, ਮੁਹਾਲੀ ਵਿੱਚ 2 ਅਤੇ ਗੁਰਦਾਸਪੁਰ, ਜਲੰਧਰ ਅਤੇ ਪਟਿਆਲਾ ਵਿੱਚ 1-1 ਸਕਾਰਾਤਮਕ ਮਾਮਲੇ ਸਾਹਮਣੇ ਆਏ ਹਨ। ਪਠਾਨਕੋਟ ਅਤੇ ਮੁਹਾਲੀ ਦੇ ਛੇ ਮਰੀਜ਼ ਪਹਿਲਾਂ ਹੀ ਕੋਰੋਨਾ ਪੀੜਤਾਂ ਦੇ ਸਬੰਧੀ ਹਨ।