ਮੋਸਮ ਦੀ ਵੱਡੀ ਖਬਰ 6 ਮਈ ਤੱਕ । ਇਹਨਾਂ ਜਿਲ੍ਹਿਆਂ ਚ ਮੀਂਹ ਤੇਜ ਹਨੇਰੀ ਤੇ ਗੜੇਮਾਰੀ

Tags

ਦਿੱਲੀ-ਐਨਸੀਆਰ ਸਮੇਤ ਉੱਤਰ ਭਾਰਤ ਦੇ ਕਈ ਹਿੱਸਿਆਂ ਵਿੱਚ ਸਵੇਰ ਤੋਂ ਹੀ ਹਲਕੀ ਬਾਰਿਸ਼ ਹੋਈ ਹੈ । ਇਸ ਮਾਮਲੇ ਵਿੱਚ ਮੌਸਮ ਵਿਭਾਗ ਨੇ ਕਿਹਾ ਹੈ ਕਿ 3 ਤੋਂ 6 ਮਈ ਤੱਕ ਹਲਕੇ ਤੋਂ ਦਰਮਿਆਨੀ ਵਰਖਾ ਹੋਣ ਦੀ ਸੰਭਾਵਨਾ ਹੈ । ਜਦੋਂ ਕਿ ਪੱਛਮੀ ਗੜਬੜੀ ਕਾਰਨ ਕੁਝ ਇਲਾਕਿਆਂ ਵਿੱਚ ਗੜੇਮਾਰੀ ਵੀ ਹੋ ਸਕਦੀ ਹੈ । ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ । ਇਸ ਬਾਰੇ ਭਾਰਤੀ ਮੌਸਮ ਵਿਭਾਗ ਦੇ ਖੇਤਰੀ ਮੌਸਮ ਵਿਭਾਗ ਦੇ ਮੁਖੀ ਕੁਲਦੀਪ ਸ੍ਰੀਵਾਸਤਵ ਨੇ ਕਿਹਾ ਕਿ ਪੱਛਮੀ ਗੜਬੜ ਦੇ ਸਰਗਰਮ ਪ੍ਰਭਾਵ ਦੇ ਕਾਰਨ ਐਤਵਾਰ ਤੋਂ ਉੱਤਰੀ ਭਾਰਤੀ ਮੈਦਾਨਾਂ ਅਤੇ ਪਹਾੜੀ ਇਲਾਕਿਆਂ ਵਿੱਚ ਹਲਕੀ ਜਾਂ ਦਰਮਿਆਨੀ ਬਾਰਿਸ਼ ਸ਼ੁਰੂ ਹੋ ਜਾਵੇਗੀ।

ਦੱਸ ਦੇਈਏ ਕਿ ਪੱਛਮੀ ਗੜਬੜੀ ਇੱਕ ਚੱਕਰਵਾਤੀ ਤੂਫਾਨ ਹੈ, ਜੋ ਕਿ ਭੂ-ਮੱਧ ਸਾਗਰ ਵਿੱਚ ਪੈਦਾ ਹੁੰਦਾ ਹੈ ਅਤੇ ਫਿਰ ਹੌਲੀ-ਹੌਲੀ ਮੱਧ ਏਸ਼ੀਆ ਵੱਲ ਵਧਦਾ ਹੈ । ਹਿਮਾਲਿਆ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਮੈਦਾਨੀ ਅਤੇ ਪਹਾੜੀ ਇਲਾਕਿਆਂ ਵਿੱਚ ਮੀਂਹ ਜਾਂ ਗੜ੍ਹੇਮਾਰੀ ਹੋ ਸਕਦੀ ਹੈ । ਇਹ ਅਕਸਰ ਸਰਦੀਆਂ ਦੇ ਮੌਸਮ ਵਿੱਚ ਹੁੰਦਾ ਹੈ। ਇਸ ਦੌਰਾਨ ਪੰਜਾਬ, ਹਰਿਆਣਾ, ਦਿੱਲੀ-ਐਨਸੀਆਰ, ਹਿਮਾਚਲ ਪ੍ਰਦੇਸ਼, ਉਤਰਾਖੰਡ, ਉੱਤਰੀ ਰਾਜਸਥਾਨ, ਪੱਛਮੀ ਉੱਤਰ ਪ੍ਰਦੇਸ਼ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ । ਕੁਝ ਹਿੱਸਿਆਂ ਵਿੱਚ ਗੜ੍ਹੇਮਾਰੀ ਵੀ ਹੋ ਸਕਦੀ ਹੈ । ਉਨ੍ਹਾਂ ਕਿਹਾ ਕਿ ਇਨ੍ਹਾਂ ਚਾਰ ਦਿਨਾਂ ਦੌਰਾਨ ਤਾਪਮਾਨ ਵਿੱਚ ਵੀ ਕਮੀ ਆਉਣ ਦੀ ਉਮੀਦ ਹੈ । ਦਿੱਲੀ ਵਿੱਚ ਤਾਪਮਾਨ 35 ਡਿਗਰੀ ਸੈਲਸੀਅਸ ਦੇ ਆਸ ਪਾਸ ਰਹਿਣ ਦੀ ਸੰਭਾਵਨਾ ਹੈ ।