ਕਰਫਿਊ ਖੁੱਲਣ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਜਾਣ ਨੂੰ ਲੈ ਕੇ ਖੜ੍ਹਾ ਹੋਗਿਆ ਨਵਾਂ ਪੰਗਾ

Tags

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਨੂੰ ਗੁਰੂ ਘਰਾਂ ਨੂੰ ਲਾਕਡਾਊਨ ਵਿੱਚ ਛੋਟ ਦੇਣ ਦੀ ਅਪੀਲ ਕੀਤੀ ਹੈ, ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ SGPC ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦਾਅਵਾ ਕੀਤਾ ਕੀ ਗੁਰੂਘਰਾਂ ਵਿੱਚ ਸੋਸ਼ਲ ਡਿਸਟੈਂਸਿੰਗ ਨੂੰ ਲੈਕੇ ਪੂਰੀਆਂ ਤਿਆਰੀਆਂ ਕੀਤੀਆਂ ਗਈਆਂ ਨੇ ਇਸ ਲਈ ਸ੍ਰੀ ਦਰਬਾਰ ਸਾਹਿਬ ਦੇ ਨਾਲ ਹੋਰ ਗੁਰੂ ਘਰਾਂ ਨੂੰ ਖੋਲਣ ਦੀ ਇਜਾਜ਼ਤ ਪੰਜਾਬ ਸਰਕਾਰ ਨੂੰ ਦੇਣੀ ਚਾਹੀਦੀ ਹੈ ਐੱਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਜਿਸ ਤਰ੍ਹਾਂ ਸੂਬਾ ਸਰਕਾਰ ਨੇ ਸਵੇਰੇ 7 ਵਜੇ ਤੋਂ ਸ਼ਾਮ 7 ਵਜੇ ਤੱਕ ਲੋਕਾਂ ਨੂੰ ਘਰੋ ਬਾਹਰ ਨਿਕਲਣ ਦੀ ਇਜਾਜ਼ਤ ਦਿੱਤੀ ਹੈ।

ਇਸੇ ਸਮੇਂ ਦੌਰਾਨ ਸੰਗਤਾਂ ਨੂੰ ਵੀ ਗੁਰੂ ਘਰ ਜਾਣ ਦੀ ਇਜਾਜ਼ਤ ਦਿੱਤੀ ਜਾਵੇ, 24 ਮਾਰਚ ਤੋਂ ਹੀ ਪੂਰੇ ਦੇਸ਼ ਵਾਂਗ ਪੰਜਾਬ ਵਿੱਚ ਵੀ ਧਾਰਮਿਕ ਥਾਵਾਂ ਬੰਦ ਨੇ ਪੰਜਾਬ ਦੇ ਇਤਿਹਾਸਿਕ ਗੁਰੂ ਘਰ ਜ਼ਰੂਰ ਖੁੱਲੇ ਸਨ ਸੰਗਤਾਂ ਦੀ ਹਾਜ਼ਰੀ ਨਾ ਦੇ ਬਰਾਬਰ ਸੀ,ਸਿਰਫ਼ ਆਲੇ-ਦੁਆਲੇ ਦੀਆਂ ਸੰਗਤਾਂ ਹੀ ਗੁਰੂ ਚਰਨਾ ਵਿੱਚ ਹਾਜ਼ਰੀ ਲਗਵਾਉਣ ਪਹੁੰਚ ਰਹੀਆਂ ਸਨ ਜਦਕਿ ਸੂਬੇ ਵਿੱਚ ਸਿੰਘ ਸਭਾ ਗੁਰਦੁਆਰਿਆਂ ਪੂਰੀ ਤਰ੍ਹਾਂ ਨਾਲ ਬੰਦ ਸਨ ਸਿਰਫ਼ ਗੁਰੂ ਘਰਾਂ ਦੇ ਅੰਦਰ ਹੀ ਮਰਿਆਦਾ ਦਾ ਪਾਲਨ ਹੋ ਰਿਹਾ ਸੀ।