ਸਵੇਰੇ ਸਵੇਰੇ ਬਾਦਲ ਪਰਿਵਾਰ ਨੂੰ ਲੱਗਿਆ ਵੱਡਾ ਸਦਮਾ, ਹਰ ਪਾਸੇ ਛਾਇਆ ਸੋਗ

Tags

ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਪਿਤਾ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਿਸ਼ ਸਿੰਘ ਬਾਦਲ ਦੇ ਛੋਟੇ ਭਰਾ ਗੁਰਦਾਸ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ। ਉਹ ਪਿਛਲੇ ਲੰਬੇ ਸਮੇਂ ਤੋਂ ਸ਼ੂਗਰ ਦੀ ਬਿਮਾਰੀ ਤੋਂ ਪੀੜਤ ਸਨ। 88 ਸਾਲਾ ਗੁਰਦਾਸ ਬਾਦਲ ਨੇ ਵੀਰਵਾਰ ਦੇਰ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਆਖਰੀ ਸਾਹ ਲਏ। ਗੁਰਦਾਸ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਕੀਤਾ ਜਾਵੇਗਾ। ਗੁਰਦਾਸ ਸਿੰਘ ਬਾਦਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਛੋਟੇ ਭਰਾ ਸਨ।

ਪਿਛਲੇ ਹਫਤੇ ਗੁਰਦਾਸ ਸਿੰਘ ਬਾਦਲ ਦੀ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਪਿਛਲੇ ਮਹੀਨੇ ਹੀ ਗੁਰਦਾਸ ਸਿੰਘ ਬਾਦਲ ਦੀ ਧਰਮ ਪਤਨੀ ਮਹਿੰਦਰ ਕੌਰ ਦਾ ਵੀ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਸੀ।