ਕਬੱਡੀ ਖਿਡਾਰੀ ਅਰਵਿੰਦਰਜੀਤ ਪਹਿਲਵਾਨ ਦੇ ਮਾਮਲੇ ਵਿੱਚ ਵੱਡਾ ਖੁਲਾਸਾ

Tags

ਪਿੰਡ ਲੱਖਣ ਕੇ ਪੱਡਾ ਦੇ ਕਬੱਡੀ ਖਿਡਾਰੀ ਅਰਵਿੰਦਰਜੀਤ ਸਿੰਘ ਭਲਵਾਨ ਦੇ ਕ ਤ ਲ ਦੇ ਸਬੰਧ 'ਚ ਕੁਝ ਸ਼ਰਾਰਤੀ ਅਨਸਰਾਂ ਵਲੋਂ ਸੋਸ਼ਲ ਮੀਡੀਆ 'ਤੇ ਗ਼ਲਤ ਅ ਫ਼ ਵਾਹਾਂ ਫੈਲਾਈਆਂ ਜਾ ਰਹੀਆਂ ਹਨ ਜੋ ਬਿਲਕੁਲ ਬੇ ਬੁਨਿਆਦ ਹਨ | ਇਹ ਸ਼ਬਦ ਨੌਨਿਹਾਲ ਸਿੰਘ ਆਈ.ਜੀ. ਜਲੰਧਰ ਜ਼ੋਨ ਨੇ ਸਥਾਨਕ ਪੁਲਿਸ ਲਾਈਨ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਪੁਲਿਸ ਕਬੱਡੀ ਖਿਡਾਰੀ ਅਰਵਿੰਦਰਜੀਤ ਸਿੰਘ ਦੇ ਕਾਤਲ ਏ.ਐਸ.ਆਈ. ਪਰਮਜੀਤ ਸਿੰਘ ਤੇ ਉਸ ਦੇ ਸਾਥੀ ਮੰਗੂ ਵਾਸੀ ਲੱਖਣ ਕੇ ਪੱਡੇ ਨੂੰ ਗਿ੍ਫ਼ ਤਾ ਰ ਕਰ ਚੁੱਕੀ ਹੈ ਜਦਕਿ ਏ.ਐਸ.ਆਈ. ਨੂੰ ਨੌਕਰੀ ਤੋਂ ਬਰਖ਼ਾਸਤ ਕਰ ਕੇ ਵਿਭਾਗੀ ਕਾਰਵਾਈ ਕੀਤੀ ਜਾ ਰਹੀ ਹੈ |

ਆਈ.ਜੀ. ਨੇ ਦੱਸਿਆ ਕਿ ਪੁਲਿਸ ਵਲੋਂ ਤੁਰੰਤ ਕੀਤੀ ਕਾਰਵਾਈ ਦੇ ਬਾਵਜੂਦ ਵੀ ਕੁਝ ਸ਼ਰਾਰਤੀ ਅਨਸਰਾਂ ਵਲੋਂ ਸੋਸ਼ਲ ਮੀਡੀਆ 'ਤੇ ਇਸ ਮਾਮਲੇ ਨੂੰ ਗ਼ ਲਤ ਰੰ ਗਤ ਦਿੱਤੀ ਜਾ ਰਹੀ ਹੈ ਜੋ ਬਹੁਤ ਹੀ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ ਗ਼ਲਤ ਅ ਫ਼ ਵਾਹਾਂ ਕਾਰਨ ਮਿ੍ਤ ਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਮਨਾ ਨੂੰ ਠੇਸ ਪਹੁੰਚੀ ਹੈ | ਐਸ.ਐਸ.ਪੀ. ਨੇ ਦੱਸਿਆ ਕਿ ਮਿ੍ਤ ਕ ਦਾ ਪਰਿਵਾਰ ਪੁਲਿਸ ਕਾਰਵਾਈ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹੈ | ਕਿਉਂਕਿ ਪੁਲਿਸ ਨੇ ਘਟਨਾ ਉਪਰੰਤ ਤੁਰੰਤ ਕਾਰਵਾਈ ਅਮਲ 'ਚ ਲਿਆਉਂਦਿਆਂ ਦੋ ਸ਼ੀ ਆਂ ਨੂੰ ਗਿ੍ਫ਼ ਤਾ ਰ ਕਰ ਲਿਆ ਸੀ | ਇਸ ਮੌਕੇ ਉਚੇਚੇ ਤੌਰ 'ਤੇ ਸ਼ਾਮਿਲ ਹੋਏ ਪੀੜਤ ਪਰਿਵਾਰ ਦੇ ਕਰੀਬੀ ਰਿਸ਼ਤੇਦਾਰ ਦੇ ਕਬੱਡੀ ਪ੍ਰਮੋਟਰ ਸੁਰਜਨ ਸਿੰਘ ਚੱਠਾ ਨੇ ਕਿਹਾ ਕਿ ਮਿ੍ਤ ਕ ਦੇ ਪਰਿਵਾਰ ਨੂੰ ਪੁਲਿਸ ਨਾਲ ਕੋਈ ਗਿਲਾ ਨਹੀਂ ਤੇ ਪਰਿਵਾਰ ਪੁਲਿਸ ਦੀ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹੈ | ਉਨ੍ਹਾਂ ਕਿਹਾ ਕਿ ਜੇਕਰ ਇਨਸਾਫ਼ 'ਚ ਉਨ੍ਹਾਂ ਨੂੰ ਕੋਈ ਢਿੱਲ ਮੱਠ ਨਜ਼ਰ ਆਈ ਤਾਂ ਉਹ ਇਹ ਮਾਮਲਾ ਉੱਚ ਪੁਲਿਸ ਅਧਿਕਾਰੀਆਂ ਦੇ ਧਿਆਨ 'ਚ ਲਿਆਉਣਗੇ |