ਕੀ ਪੰਜਾਬ ਵਿੱਚ ਹੁਣ ਲੱਗਣਗੇ ਮੋਟਰਾਂ ਦੇ ਬਿਜਲੀ ਬਿੱਲ!

Tags

ਅਕਾਲੀ ਦਲ ਦੇ ਸੀਨੀਅਰ ਲੀਡਰ ਦਲਜੀਤ ਸਿੰਘ ਚੀਮਾ ਨੇ ਇਹ ਦਾਅਵਾ ਕੀਤਾ ਹੈ ਕਿ ਪੰਜਾਬ ਕੈਬਨਿਟ ਦੀ ਕੱਲ ਹੋਈ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ ਕਿ ਕਿਸਾਨਾਂ ਨੂੰ ਹੁਣ ਟਿਊਬਵੈਲਾਂ ਦੇ ਬਿੱਲ ਭਰਨੇ ਪਿਆ ਕਰਨਗੇ ਅਤੇ ਇਸ ਦੀ ਸਬਸਿਡੀ ਕਿਸਾਨਾਂ ਦੇ ਬੈਂਕ ਅਕਾਂਊਂਟ ਵਿੱਚ ਆਵੇਗੀ। ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਿਊਬਵੈੱਲ, ਬੀਜਾਂ ਦੇ ਘੁ ਟਾ ਲੇ, ਮਾ ਲੀਆ ਘਾਟੇ ਅਤੇ ਮੁਫ਼ਤ ਬਿਜਲੀ ਸਪਲਾਈ ਬੰਦ ਕਰਨ ਦੇ ਮੁੱਦੇ 'ਤੇ ਵਿਚਾਰ ਵਟਾਂਦਰੇ ਲਈ ਪਾਰਟੀ ਦੀ ਕੋਰ ਕਮੇਟੀ ਦੀ ਇਕ ਹੰ ਗਾ ਮੀ ਮੀਟਿੰਗ ਸੱਦੀ ਹੈ।

ਸੁਖਬੀਰ ਬਾਦਲ ਵੱਲੋਂ ਇਹ ਬੈਠਕ ਚੰਡੀਗੜ੍ਹ ਦੇ ਦਫ਼ਤਰ 'ਚ 30 ਮਈ ਨੂੰ 12 ਵਜੇ ਬੁਲਾਈ ਗਈ ਹੈ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ.ਦਲਜੀਤ ਸਿੰਘ ਚੀਮਾ ਵੱਲੋਂ ਦਿੱਤੀ ਗਈ ਹੈ। ਝੋਨੇ ਦੇ ਗੈਰ ਮਿਆਰੀ ਬੀਜ ਵੇਚਣ ਦੇ ਮਾਮਲੇ ਨੂੰ ਲੈ ਕੇ ਅੱਜ ਇਥੇ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਵੱਲੋਂ ਸਾਬਕਾ ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਰਾਜਪਾਲ ਪੰਜਾਬ ਦੇ ਨਾਮ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੂੰ ਮੰਗ ਪੱਤਰ ਸੌਂਪਿਆ ਗਿਆ। ਡਾ.ਚੀਮਾ ਵੱਲੋਂ ਬੀਜ ਸਕੈਂਡਲ ਦੀ ਉੱਚ ਪੱਧਰੀ ਜਾਂਚ ਕਰਨ ਤੇ ਕਿਸਾਨਾਂ ਨਾਲ ਧੋਖਾ ਕਰਨ ਵਾਲੇ ਮੁਲਜ਼ਮਾਂ ਨੂੰ ਸਖਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਗਈ।