ਭਗਵੰਤ ਮਾਨ ਦੇ ਸ਼ਹਿਰ ਨੂੰ ਲੱਗ ਗਈ ਨਜ਼ਰ, ਪੈ ਗਈ ਭਸੂੜੀ

Tags

ਪੰਜਾਬ 'ਚ ਕੋਰੋਨਾ ਵਾਇਰਸ ਦਿਨੋਂ-ਦਿਨ ਖ਼ਤਰਨਾਕ ਰੂਪ ਲੈਂਦਾ ਜਾ ਰਿਹਾ ਹੈ। ਪਿਛਲੇ ਇੱਕ ਹਫ਼ਤੇ ਤੋਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 'ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਅੱਜ ਸੋਮਵਾਰ ਸਵੇਰੇ ਸੰਗਰੂਰ 'ਚ ਕੋਰੋਨਾ ਵਾਇਰਸ ਦੇ 52 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਸੰਗਰੂਰ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ 63 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਉੱਧਰ ਅੱਜ ਜਲੰਧਰ 'ਚ ਵੀ ਕੋਰੋਨਾ ਦੇ 4 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਜ਼ਿਲ੍ਹੇ 'ਚ ਕੁਲ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦਾ ਅੰਕੜਾ ਵੱਧ ਕੇ 128 ਹੋ ਗਿਆ ਹੈ।

ਗੁਰਦਾਸਪੁਰ 'ਚ ਨਵੇਂ 6 ਕੇਸ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਇਸ 'ਚ ਹਜ਼ੂਰ ਸਾਹਿਬ 'ਚ ਸ਼ਰਧਾਲੂਆਂ ਨੂੰ ਲੈਣ ਗਈ ਇਕ ਬੱਸ ਦਾ ਚਾਲਕ ਅਤੇ ਗੁਰਦਾਸਪੁਰ ਦਾ ਇੱਕ ਸਮਾਜ ਸੇਵੀ ਨੌਜਵਾਨ ਵੀ ਸ਼ਾਮਿਲ ਹੈ। ਇਸ ਤੋਂ ਪਹਿਲਾਂ ਗੁਰਦਾਸਪੁਰ 'ਚ 29 ਕੇਸ ਕੋਰੋਨਾ ਦੇ ਸਾਹਮਣੇ ਆਏ ਸਨ ਤੇ ਹੁਣ 6 ਨਵੇਂ ਕੇਸ ਆਉਣ ਨਾਲ ਗਿਣਤੀ 35 ਹੋ ਗਈ ਹੈ।