ਪੰਜਾਬ ਸਰਕਾਰ ਨੇ ਦੇਰ ਰਾਤ ਲਏ ਚੰਗੇ ਫੈਸਲੇ, ਮਨਾਓ ਖੁਸ਼ੀ

Tags

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀ ਕੋਈ ਪ੍ਰੀਖਿਆ ਨਹੀਂ ਲਈ ਜਾਵੇਗੀ ਅਤੇ ਉਨ੍ਹਾਂ ਨੂੰ ਪ੍ਰੀ-ਬੋਰਡ ਪ੍ਰੀਖਿਆਵਾਂ ਵਿੱਚ ਕਾਰਗੁਜ਼ਾਰੀ ਦੇ ਆਧਾਰ 'ਤੇ ਅਗਲੀਜਮਾਤ ਵਿੱਚ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਅਣਕਿਆਸੇ ਕੋਵਿਡ ਸੰਕਟ ਜਿਸ ਨਾਲ ਲੰਮਾਂ ਸਮਾਂਕਰਫਿਊ/ਲੌਕਡਾਊਨ ਲਾਗੂ ਰਿਹਾ, ਦੀ ਰੌਸ਼ਨੀ ਵਿੱਚ ਸੂਬਾ ਸਰਕਾਰ ਨੇ ਪੰਜਾਬ ਸਕੂਲਸਿੱਖਿਆ ਬੋਰਡ ਅਧੀਨ ਪੰਜਵੀਂ ਤੋਂ ਲੈ ਕੇ ਦਸਵੀਂ ਜਮਾਤ ਤੱਕ ਸਾਰੇ ਵਿਦਿਆਰਥੀਆਂ ਨੂੰਅਗਲੀ ਜਮਾਤਾਂ ਵਿੱਚ ਕਰਨ ਦਾ ਫੈਸਲਾ ਕੀਤਾ ਹੈ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਨੇ ਕਿਹਾ ਕਿ ਜੇ ਕੋਰੋਨਾ ਸੰਕਟ ਦੀ ਸਥਿਤੀ ਵਿੱਚ ਸੁਧਾਰ ਹੁੰਦਾ ਹੈ ਤਾਂ ਛੋਟਾਂ ਅੱਗੇ ਵਧਾਈਆਂ ਜਾ ਸਕਦੀਆਂ ਹਨ ਪਰ ਇਹਵੀ ਲੋਕਾਂ ਉਤੇ ਨਿਰਭਰ ਕਰਦਾ ਹੈ ਕਿ ਉਹ ਕਿੰਨੀ ਸਖਤੀ ਨਾਲ ਇਹਤਿਆਤਾਂ ਦੀ ਪਾਲਣਾਕਰਦੇ ਹੋਏ ਸਮਾਜਿਕ ਵਿੱਥ, ਲਗਾਤਾਰ ਹੱਥ ਧੋਣੇ ਅਤੇ ਘਰਾਂ ਤੋਂ ਬਾਹਰ ਨਿਕਲਦਿਆਂਮਾਸਕ ਦੀ ਵਰਤੋਂ ਦਾ ਖਿਆਲ ਰੱਖਦੇ ਹਨ। ਪੈਕਟ ਨਾ ਮਿਲਣ ਬਾਰੇ ਕੀਤੀ ਸ਼ਿਕਾਇਤ ਦੇ ਸਬੰਧ ਵਿੱਚ ਜ਼ੋਰ ਦਿੰਦਿਆਂ ਕਿਹਾ ਕਿ ਉਹਕਿਸੇ ਨੂੰ ਵੀ ਭੁੱਖੇ ਢਿੱਡ ਨਹੀਂ ਸੌਣ ਦੇਣਗੇ ਅਤੇ ਇਸ ਸਬੰਧ ਵਿੱਚ ਉਹ ਖੁਦ ਨਿਗਰਾਨੀਰੱਖਣਗੇ ਤਾਂ ਜੋ ਸੂਬੇ ਅੰਦਰ ਹਰ ਲੋੜਵੰਦ/ਗਰੀਬ ਵਿਅਕਤੀ ਤੱਕ ਖੁਰਾਕੀ ਵਸਤਾਂ ਦੀ ਪਹੁੰਚਨੂੰ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਹੁਣ ਤੱਕ 2 ਕਰੋੜ ਗਰੀਬ/ਲੋੜਵੰਦਾਂ ਨੂੰ ਖੁਰਾਕੀਵਸਤਾਂ ਦੇ ਪੈਕਟ ਮੁਹੱਈਆ ਕਰਵਾਏ ਗਏ ਹਨ। ਲਇਸ ਗੱਲ ਨਾਲ ਸਹਿਮਤ ਹੁੰਦਿਆਂ ਕਿ ਘੱਟ ਸੰਖਿਆ ਵਿੱਚ ਕੋਵਿਡ ਦੇ ਟੈਸਟ ਹੋਣਾ ਪੰਜਾਬਲਈ ਸਰੋਕਾਰ ਦਾ ਮਸਲਾ ਹੈ, ਮੁੱਖ ਮੰਤਰੀ ਨੇ ਕਿਹਾ ਕਿ ਲੈਬਾਰਟਰੀਆਂ ਦੀ ਘਾਟ ਇਸਦਾਮੁੱਖ ਕਾਰਨ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਟੈਸਟਾਂ ਦੀ ਰੋਜ਼ਾਨਾ 2500 ਦੀ ਸੰਖਿਆਆਉਂਦੇ ਜੂਨ ਮਹੀਨੇ ਵਿਚ ਵਧਕੇ 8000 ਪ੍ਰਤੀ ਦਿਨ ਹੋ ਜਾਵੇਗੀ ਜੋ ਰਾਜ ਦੀ ਜਨਸੰਖਿਆਂ ਦੇਹਿਸਾਬ ਨਾਲ ਫਿਰ ਵੀ ਕਾਫੀ ਨਹੀਂ ਹੋਵੇਗੀ।

ਝੋਨੇ ਦੀ ਪਨੀਰੀ ਦੀ ਬਿਜਾਈ ਹੁਣ 10 ਮਈ ਤੋਂ ਅਤੇ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਹੋਵੇਗੀ ਜਦੋਂਕਿ ਇਸ ਤੋਂ ਪਹਿਲਾਂ ਖੇਤੀਬਾੜੀ ਵਿਭਾਗ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ’ਤੇ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਪਨੀਰੀ ਬੀਜਣ ਦੀ ਸ਼ੁਰੂਆਤ ਕਰਨ ਲਈ 20 ਮਈ ਅਤੇ ਝੋਨੇ ਦੀ ਲੁਆਈ ਲਈ 20 ਜੂਨ ਦੀ ਤਰੀਕ ਮਿੱਥੀ ਸੀ।