ਅਮਰੀਕਾ ਤੋਂ ਪੰਜਾਬੀਆਂ ਲਈ ਮਾੜੀ ਖਬਰ, ਐਨ੍ਹੇਂ ਲੋਕਾਂ ਨੂੰ ਕੀਤਾ ਜਾਵੇਗਾ ਡਿਪੋਰਟ

Tags

ਇਸ ਵੇਲੇ ਕੋਰੋਨਾ ਵਾਇਰਸ ਦੀ ਮਹਾਮਾਰੀ ਦੇ ਚੱਲਦਿਆਂ ਹੋਰਨਾਂ ਦੇਸ਼ਾਂ ’ਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਦੀ ਪ੍ਰਕਿਰਿਆ ‘ਵੰਦੇ ਭਾਰਤ’ ਮੁਹਿੰਮ ਦੇ ਨਾਂਅ ਨਾਲ ਚੱਲ ਰਹੀ ਹੈ। ਉਸੇ ਦੌਰਾਨ ਅਮਰੀਕੀ ਅਧਿਕਾਰੀਆਂ ਨੇ ਭਾਰਤ ਦੇ ਵਿਦੇਸ਼ ਮੰਤਰਾਲੇ ਨਾਲ ਇਨ੍ਹਾਂ 161 ਗ਼ੈਰ–ਕਾਨੂੰਨੀ ਭਾਰਤੀਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।160 ਗ਼ੈਰ–ਕਾਨੂੰਨੀ ਪ੍ਰਵਾਸੀ ਭਾਰਤੀ ਛੇਤੀ ਹੀ ਅਮਰੀਕਾ ਤੋਂ ਡੀਪੋਰਟ ਕੀਤੇ ਜਾਣਗੇ। ਇਨ੍ਹਾਂ ਵਿੱਚੋਂ 76 ਹਰਿਆਣੇ ਦੇ ਅਤੇ 56 ਪੰਜਾਬ ਤੋਂ ਹਨ। ਇਨ੍ਹਾਂ ਨੂੰ ਅਗਲੇ ਕੁਝ ਦਿਨਾਂ ’ਚ ਅਮਰੀਕਾ ਤੋਂ ਭਾਰਤ ਵਾਪਸ ਭੇਜ ਦਿੱਤਾ ਜਾਵੇਗਾ।

ਇਸ ਬਾਰੇ ਪੰਜਾਬ ਤੇ ਹਰਿਆਣਾ ਦੇ ਉੱਚ ਅਧਿਕਾਰੀਆਂ ਨੂੰ ਵਿਦੇਸ਼ ਸਕੱਤਰ ਹਰਸ਼ ਵਰਧਨ ਸ਼੍ਰਿੰਗਲਾ ਨੇ ਦੱਸਿਆ। ਦੋਵੇਂ ਸੂਬਿਆਂ ਦੇ ਅਧਿਕਾਰੀਆਂ ਨੇ ਆਪਣੇ ਨਾਂਅ ਗੁਪਤ ਰੱਖੇ ਜਾਣ ਦੀ ਸ਼ਰਤ ’ਤੇ ਦੱਸਿਆ ਕਿ 161 ਗ਼ੈਰ–ਕਾਨੂੰਨੀ ਪ੍ਰਵਾਸੀ ਭਾਰਤੀ ਇਸ ਵੇਲੇ ਅਮਰੀਕੀ ਇਮੀਗ੍ਰੇਸ਼ਨ ਤੇ ਕਸਟਮ ਇਨਫ਼ੋਰਸਮੈਂਟ ਦੀ ਹਿਰਾਸਤ ਵਿੱਚ ਹਨ ਤੇ ਟੈਕਸਾਸ, ਏਰੀਜ਼ੋਨਾ, ਕੈਲੀਫ਼ੋਰਨੀਆ, ਨਿਊ ਯਾਰਕ ਤੇ ਵਾਸ਼ਿੰਗਟਨ ਦੇ ਹਿਰਾਸਤੀ ਕੇਂਦਰਾਂ ਵਿੱਚ ਹਨ। ਭਾਰਤ ਪਰਤਣ ’ਤੇ ਇਨ੍ਹਾਂ ਸਾਰੇ ਵਿਅਕਤੀਆਂ ਨੂੰ 14 ਦਿਨਾਂ ਲਈ ਕੁਆਰੰਟੀਨ ਕੀਤਾ ਜਾਵੇਗਾ।

ਚੇਤੇ ਰਹੇ ਕਿ ਬੀਤੀ 10 ਅਪ੍ਰੈਲ ਨੂੰ ਅਮਰੀਕੀ ਰਾਸ਼ਟਰਪਤੀ ਸ੍ਰੀ ਡੋਨਾਲਡ ਟਰੰਪ ਨੇ ਇੱਕ ਹੁਕਮ ਜਾਰੀ ਕੀਤਾ ਸੀ, ਜਿਸ ਤੋਂ ਬਾਅਦ ਇਨ੍ਹਾਂ ਗ਼ੈਰ–ਕਾਨੂੰਨੀ ਪ੍ਰਵਾਸੀ ਭਾਰਤੀਆਂ ਨੂੰ ਡੀਪੋਰਟ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਸੀ। ਇਨ੍ਹਾਂ 161 ਗ਼ੈਰ–ਕਾਨੂੰਨੀ ਪ੍ਰਵਾਸੀਆਂ ਦੀ ਭਾਰਤ ਆਮਦ ਕੋਰੋਨਾ–ਲੌਕਡਾਊਨ ਕਾਰਨ ਫਸੇ ਪ੍ਰਵਾਸੀ ਭਾਰਤੀਆਂ ਤੋਂ ਵੱਖਰੀ ਹੋਵੇਗੀ। ਭਾਰਤੀ ਅਧਿਕਾਰੀਆਂ ਨੇ ਇਨ੍ਹਾਂ ਸਭਨਾਂ ਦੇ ਲੋੜੀਂਦੇ ਰਸਮੀ ਦਸਤਾਵੇਜ਼ ਤਿਆਰ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਲਈ ਖਾਸ ਇੰਤਜ਼ਾਮ ਕੀਤੇ ਜਾ ਰਹੇ ਹਨ।