ਹਜ਼ੂਰ ਸਾਹਿਬ ਤੋਂ ਆਏ ਮਰੀਜ਼ਾਂ ‘ਚੋਂ ਆਈ ਬਹੁਤ ਹੀ ਮਾੜੀ ਖਬਰ

Tags

ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ਵਿਚ ਕੋਰੋਨਾ ਵਾਇਰਸ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਰੋਜ਼ਾਨਾ ਕਈ ਪਾਜ਼ੀਟਿਵ ਕੇਸ ਸਾਹਮਣੇ ਆ ਰਹੇ ਹਨ। ਜਗਰਾਉਂ ਦੇ ਪਿੰਡ ਮਾਣੂਕੇ ‘ਚ 56 ਸਾਲਾ ਵਿਅਕਤੀ ਨੇ ਕੋਰੋਨਾ ਕਾਰਨ ਦਮ ਤੋੜ ਦਿੱਤਾ ਹੈ। ਜਗਰਾਉਂ ਦੇ ਪਿੰਡ ਮਾਣੂਕੇ ਦਾ ਰਹਿਣ ਵਾਲਾ 56 ਸਾਲਾਗੁਰਜੰਟ ਸਿੰਘ ਪਿਛਲੇ ਦਿਨੀਂ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਆਇਆ ਸੀ ਅਤੇ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਦਾਖਿਲ ਸੀ।ਲੁਧਿਆਣਾ ਜ਼ਿਲ੍ਹੇ ‘ਚ ਕੋਰੋਨਾ ਕਾਰਨ 6ਵੀਂ ਮੌਤ ਹੈ , ਜਦੋਂਕਿ ਪੰਜਾਬ ‘ਚ ਕੋਰੋਨਾ ਵਾਇਰਸ ਕਾਰਨ ਇਹ 30 ਵੀਂ ਮੌਤ ਹੈ।

ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂ ਗੁਰਜੰਟ ਸਿੰਘ ਨੇ ਅੱਜ ਦਮ ਤੋੜ ਦਿੱਤਾ ਹੈ। ਇਸ ਸਬੰਧੀ ਜਗਰਾਉਂ ਦੇ SDM ਨੇ ਪੁਸ਼ਟੀ ਕੀਤੀ ਹੈ। ਪੰਜਾਬ ਵਿੱਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਬੀਤੀ ਰਾਤ 1731 ਤੱਕ ਪਹੁੰਚ ਗਈ ਸੀ ਅਤੇ 29 ਮੌਤਾਂ ਹੋ ਚੁੱਕੀਆਂ ਹਨ। ਜ਼ਿਲ੍ਹੇ ਅੰਦਰ ਹੁਣ ਤੱਕ ਕੁੱਲ 125 ਕੋਰੋਨਾ ਪੀੜਤ ਹੋ ਚੁੱਕੇ ਹਨ,ਜਿਨ੍ਹਾਂ ਵਿੱਚੋਂ 6 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਸ ਜ਼ਿਲ੍ਹੇ ਵਿੱਚ ਕੁੱਲ 8 ਮਰੀਜ਼ਾਂ ਨੂੰ ਸਿਹਤਯਾਬ ਹੋਣ ਤੋਂ ਬਾਅਦ ਛੁੱਟੀ ਹੋ ਚੁੱਕੀ ਹੈ।