ਸਿੱਧੂ ਮੂਸਾਵਾਲੇ ਤੇ ਪੰਜਾਬ ਪੁਲਿਸ ਨੇ ਲਿਆ ਵੱਡਾ ਐਕਸ਼ਨ

Tags

ਪ੍ਰਸਿੱਧ ਗਾਇਕ ਸਿੱਧੂ ਮੂਸੇ ਵਾਲਾ ਤੇ ਉਸ ਦੇ ਚਾਰ ਸਾਥੀਆਂ ਸਮੇਤ ਇੱਕ ਥਾਣੇਦਾਰ, ਦੋ ਹੌਲਦਾਰ ਤੇ ਪੰਜ ਪੁਲਿਸ ਮੁਲਾਜ਼ਮਾਂ ਸਮੇਤ ਜ਼ਿਲ੍ਹਾ ਬਰਨਾਲਾ ਦੇ ਥਾਣਾ ਧਨੌਲਾ 'ਚ ਨੌਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ।  ਇਕੱਤਰ ਕੀਤੀ ਜਾਣਕਾਰੀ ਅਨੁਸਾਰ, ਹਮੇਸ਼ਾ ਹੀ ਚਰਚਾਵਾਂ ਦਾ ਵਿਸ਼ਾ ਰਹੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੇ ਖਿਲਾਫ਼ ਸੋਮਵਾਰ ਬਾਅਦ ਦੁਪਹਿਰ ਜ਼ਿਲ੍ਹਾ ਬਰਨਾਲਾ ਦੇ ਥਾਣਾ ਧਨੌਲਾ 'ਚ ਮਾਮਲਾ ਦਰਜ ਕੀਤਾ ਗਿਆ ਹੈ। ਹਾਲ ਹੀ 'ਚ ਰੀਲੀਜ਼ ਹੋਏ ਸਿੱਧੂ ਮੂਸੇਵਾਲੇ ਦੇ ਗੀਤ ਦਾ ਫ਼ਿਲਮਾਂਕਣ ਜ਼ਿਲ੍ਹਾ ਬਰਨਾਲਾ ਦੇ ਥਾਣਾ ਧਨੌਲਾ ਅਧੀਨ ਪਿੰਡ ਬਡਬਰ 'ਚ ਕੀਤਾ ਗਿਆ ਸੀ।

ਗਾਇਕ ਸਿੱਧੂ ਮੂਸੇਵਾਲਾ ਵਲੋਂ ਆਪਣੇ ਟਿੱਕਟਾਕ 'ਤੇ ਵਾਇਰਲ ਵੀਡਿਓ ਦੇ ਤਹਿਤ ਇਹ ਮਾਮਲਾ ਦਰਜ ਹੋਇਆ ਹੈ, ਜਿਸ 'ਚ ਉਹ ਉਸ ਮੌਕੇ ਹ ਥਿ ਆ ਰ ਚਲਾਉਣ ਦੀ ਟ੍ਰੇਨਿੰਗ ਲੈ ਰਿਹਾ ਸੀ, ਜੋ ਗੈਰ ਕਾਨੂੰਨੀ ਸੀ। ਭਾਵੇਂ ਮੌਕੇ 'ਤੇ ਕੁੱਝ ਪੁਲਿਸ ਕਰਮਚਾਰੀ ਵੀ ਉਸ ਦੇ ਨਾਲ ਸਨ, ਇਹ ਗੀਤ ਰੀਲੀਜ਼ ਹੋਣ ਤੋਂ ਬਾਅਦ ਮਾਮਲਾ ਪੁਲਿਸ ਦੇ ਧਿਆਨ 'ਚ ਆਇਆ ਜਿਸ ਨੂੰ ਗੰਭੀਰਤਾ ਨਾਲ ਲੈਂਦਿਆਂ ਡੀਜੀਪੀ ਪੰਜਾਬ ਸ਼੍ਰੀ ਦਿਨਕਰ ਗੁਪਤਾ ਦੇ ਹੁਕਮਾਂ 'ਤੇ ਜ਼ਿਲ੍ਹਾ ਪੁਲਿਸ ਕਪਤਾਨ ਸੰਦੀਪ ਗੋਇਲ ਦੇ ਆਦੇਸਾਂ ਤਹਿਤ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਖਿਲਾਫ਼ ਮ ਹਾਂ ਮਾ ਰੀ ਕੋਰੋਨਾ ਵਾਇਰਸ ਦੇ ਦਿਨਾਂ 'ਚ ਕਰਫਿਊ ਦੀ ਉਲੰਘਣਾ ਕਰਨ 'ਤੇ ਮਾਮਲਾ ਦਰਜ ਕੀਤਾ ਗਿਆ ਹੈ।