ਲਾਕਡਾਊਨ ‘ਚ ਕੈਪਟਨ ਨੇ ਕਿਸਾਨ ਕਰਤੇ ਖੁਸ਼, ਸੁਖਬੀਰ ਤੇ ਭਗਵੰਤ ਮਾਨ ਕਰਾਤੇ ਚੁੱਪ

Tags

ਪੰਜਾਬ 'ਚ ਖੇਤੀਬਾੜੀ ਮੋਟਰਾਂ ਨਾਲ ਸਬੰਧਤ ਮੁਫਤ ਬਿਜਲੀ ਸਪਲਾਈ ਜਾਰੀ ਰਹੇਗੀ। ਇਹ ਐਲਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਹੈ। ਕੈਪਟਨ ਨੇ ਸ਼ੁੱਕਰਵਾਰ ਕਿਸਾਨਾਂ ਨੂੰ ਮੁਖ਼ਾਤਬ ਹੁੰਦਿਆਂ ਆਖਿਆ ਕਿ ਪੰਜਾਬ ’ਚ ਖੇਤੀ ਮੋਟਰਾਂ ਲਈ ਮੁਫ਼ਤ ਬਿਜਲੀ ਸਪਲਾਈ ਕਿਸੇ ਕੀਮਤ ’ਤੇ ਬੰਦ ਨਹੀਂ ਕੀਤੀ ਜਾਵੇਗੀ। ਕੈਪਟਨ ਅਮਰਿੰਦਰ ਸਿੰਘ ਦੇ ਇਸ ਐਲਾਨ ਮਗਰੋਂ ਪੰਜਾਬ 'ਚ ਮੁਫ਼ਤ ਬਿਜਲੀ ਸਪਲਾਈ ਬੰਦ ਹੋਣ ਤੋਂ ਬਾਅਦ ਛਿੜੇ ਵਿਵਾਦ ਤੇ ਵਿਰ੍ਹਾਮ ਲੱਗਣ ਦੀ ਸੰਭਾਵਨਾ ਹੈ। ਇਸ ਮੁੱਦੇ 'ਤੇ ਅਕਾਲੀ ਦਲ ਸਣੇ ਵਿਰੋਧੀ ਧਿਰਾਂ ਨੇ ਕੈਪਟਨ ਸਰਕਾਰ ਨੂੰ ਘੇਰਿਆ ਹੋਇਆ।

ਇਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਨੇ ਵੀ ਖੁੱਲ੍ਹ ਕੇ ਵਿਰੋਧ ਕੀਤਾ ਸੀ। ਕੈਪਟਨ ਨੇ ਕਿਸਾਨਾਂ ਨੂੰ ਰਾਹਤ ਦਿੰਦਿਆਂ ਕਿਹਾ ਕਿ ਉਹ ਅਜਿਹਾ ਕਰਨ ਬਾਰੇ ਨਾ ਹੀ ਕਦੇ ਸੋਚ ਸਕਦੇ ਹਨ। ਮੁੱਖ ਮੰਤਰੀ ਨੇ ਇਕ ਟਵੀਟ ਜ਼ਰੀਏ ਪੰਜਾਬ ਦੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਅਣਥੱਕ ਮਿਹਨਤ ਸਦਕਾ ਦੇਸ਼ ਦਾ ਢਿੱਡ ਭਰਨ ਲਈ ਅਨਾਜ ਦੀ ਪੈਦਾਵਾਰ ਹੋ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਕਿਸਾਨਾਂ ਦੀ ਮੌਜੂਦਾ ਆਰਥਿਕ ਸਥਿਤੀ ਤੋਂ ਭਲੀਭਾਂਤ ਜਾਣੂ ਹਨ।