ਪੰਜਾਬ ਸਰਕਾਰ ਨੇ ਕੀਤਾ ਹੁਣੇ-ਹੁਣੇ ਵੱਡਾ ਐਲਾਨ, ਕਰਫ਼ਿਊ ਤੋਂ ਲੋਕਾਂ ਲਈ ਰਾਹਤ ਦੀ ਖ਼ਬਰ

Tags

ਪੰਜਾਬ ਸਰਕਾਰ ਨੇ ਲੌਕਡਾਉਨ 'ਚ ਥੋੜੀ ਹੋਰ ਢਿੱਲ ਦਿੰਦੇ ਹੋਏ ਵੱਡਾ ਫੈਸਲਾ ਲਿਆ ਹੈ। ਸੂਬਾ ਸਰਕਾਰ ਨੇ ਨਵਾਂ ਨੋਟੀਫਿਕੇਸ਼ਨ ਜਾਰੀ ਕਰ ਦੁਕਾਨਾਂ ਖੁੱਲ੍ਹਣ ਦਾ ਸਮਾਂ ਵੱਧਾ ਦਿੱਤਾ ਹੈ। ਨਵੇਂ ਨੋਟੀਫਿਕੇਸ਼ਨ ਮੁਤਾਬਕ ਹੁਣ ਸਵੇਰੇ 7 ਵਜੇ ਤੋਂ ਦੁਪਿਹਰ 3 ਵਜੇ ਤੱਕ ਦੁਕਾਨਾਂ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ। ਇਸ ਤੋਂ ਪਹਿਲਾਂ ਦੁਕਾਨਾਂ 9 ਵਜੇ ਤੋਂ 1 ਵਜੇ ਤੱਕ ਖੁੱਲ੍ਹਦੀਆਂ ਸਨ। ਇਸ ਨਵੇਂ ਨੋਟੀਫਿਕੇਸ਼ਨ ਮੁਤਾਬਕ ਬੈਂਕਾਂ ਪਬਲਿਕ ਡੀਲਿੰਗ ਲਈ 9 ਤੋਂ 1 ਵਜੇ ਤੱਕ ਹੀ ਖੁੱਲ੍ਹਣਗੀਆਂ।

ਪਰ ਦੁਕਾਨਦਾਰਾਂ ਨੂੰ ਇਸ ਗੱਲ ਦਾ ਧਿਆਨ ਰੱਖਣਾ ਪਵੇਗਾ ਕਿ ਉਨ੍ਹਾਂ ਦੀ ਦੁਕਾਨ ਤੇ ਭੀੜ ਨਾ ਪਵੇ ਅਤੇ ਸੋਸ਼ਲ ਡਿਸਟੈਂਸਿੰਗ ਦਾ ਧਿਆਨ ਰੱਖਿਆ ਜਾਵੇ।