ਭਗਵੰਤ ਮਾਨ ਜਦੋਂ ਵੀ ਬੋਲਦਾ ਨਵਾਂ ਹੀ ਸੱਪ ਕੱਢ ਲਿਆਉਂਦਾ

Tags

ਇਨਸਾਫ਼ ਪਾਰਟੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਮੰਤਰੀਆਂ ਤੇ ਵਿਸ਼ਵਾਸ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਲੋਕਾਂ ਨੂੰ ਆਪਣੀ ਲੋਕੇਸ਼ਨ ਵੀ ਦੱਸਣ ਕਿਉਂਕਿ ਉਨ੍ਹਾਂ ਬਾਰੇ ਪੁੱਛੇ ਜਾਣ ਬਾਰੇ ਅਕਸਰ ਇਹ ਕਹਿਣ ਨੂੰ ਮਿਲਦਾ ਹੈ ਕਿ ਉਨ੍ਹਾਂ ਬਾਰੇ ਪਤਾ ਨਹੀਂ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਆਰਥਿਕਤਾ ਕੇਵਲ ਤੇ ਕੇਵਲ ਆਬਕਾਰੀ ‘ਤੇ ਹੀ ਨਿਰਭਰ ਹੈ। ਕਿਉਂਕਿ ਪਿਛਲੇ ਚਾਲੀ ਪੰਤਾਲੀ ਦਿਨਾਂ ਤੋਂ ਆਬਕਾਰੀ ਵਿਭਾਗ ਦਾ ਕੰਮ ਠੱਪ ਪਿਆ ਹੈ ਅਤੇ ਪੰਜਾਬ ਦਾ ਖਜ਼ਾਨਾ ਵੀ ਖਾਲੀ ਹੋਣ ਦੇ ਕਿਨਾਰੇ ਹੈ।

ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀਆਂ ਨੂੰ ਅੰਗੂਠਾ ਦਿਖਾ ਦਿੱਤਾ ਹੈ। ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਣ ਅਫ਼ਸਰਸ਼ਾਹੀ ਦਾ ਸਾਥ ਹੀ ਦੇ ਰਹੇ ਹਨ। ਕੇਂਦਰ ਸਰਕਾਰ ਵੱਲੋਂ ਜੋ ਵੀ ਲੱਖ ਕਰੋੜ ਰੁਪਏ ਦੇ ਪੈਕਜ ਦੀ ਗੱਲ ਕੀਤੀ ਜਾ ਰਹੀ ਹੈ ਅਸਲ ਵਿੱਚ ਉਸ ਨੂੰ ਪੈਕੇਜ ਨਹੀਂ ਕਿਹਾ ਜਾ ਸਕਦਾ ਕਿਉਂਕਿ ਕੇਂਦਰ ਸਰਕਾਰ ਦੀਆਂ ਸਕੀਮਾਂ ਤਹਿਤ ਹੀ ਇਹ ਪੈਸਾ ਜਾਰੀ ਹੋ ਜਾਣਾ ਸੀ। ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਬਾਰੇ ਗੱਲ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਲਈ ਕੇਂਦਰ ਸਰਕਾਰ ਨੇ ਐਲਾਨਾਂ ਤੋਂ ਸਵਾਏ ਕੁਝ ਵੀ ਨਹੀਂ ਕੀਤਾ।