ਪੰਜਾਬ ਵਿੱਚ ਟਿੱਡੀ ਦਲ ਬਾਰੇ ਹੁਣੇ ਹੁਣੇ ਆਈ ਵੱਡੀ ਖਬਰ

Tags

ਟਿੱਡੀ ਦਲ ਦੇ ਸੰਭਾਵੀ ਹ ਮ ਲੇ ਦੇ ਮੱਦੇਨਜਰ ਮਾਨਯੋਗ ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਕੁਮਾਰ ਸੌਰਵ ਰਾਜ ਆਈ.ਏ ਐਸ ਦੀ ਯੋਗ ਅਗਵਾਈ ਹੇਠ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਨੋਡਲ ਅਫਸਰਾਂ ਨੂੰ ਜਾਣਕਾਰੀ ਦੇਣ ਲਈ ਬਲਾਕ ਕੋਟਕਪੂਰਾ ਦੇ ਪਿੰਡ ਸੰਧਵਾਂ ਵਿਖੇ ਮੌਕ ਡਰਿੱਲ ਕਰਵਾਈ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਜੀ ਨੇ ਸਬੰਧਤ ਵਿਭਾਗਾਂ ਦੇ ਸਮੂਹ ਅਧਿਕਾਰੀਆਂ ਨੂੰ ਆਪਣੀਆਂ ਡਿਊਟੀਆ ਅਨੁਸਾਰ ਕੰਮ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਟਿੱਡੀ ਦਲ ਦਾ ਹਮਲਾ ਸਾਡੇ ਲਈ ਇਕ ਚਣੌਤੀ ਹੈ,ਜਿਸ ਦਾ ਸਾਨੂੰ ਡਟਕੇ ਮੁਕਾਬਲਾ ਕਰਨਾ ਚਾਹੀਦਾ ਹੈ।

ਉਨਾਂ ਕਿਸਾਨਾਂ ਤੋਂ ਸਹਿਯੋਗ ਮੰਗਦਿਆਂ ਕਿਹਾ ਕਿ ਟਿੱਡੀ ਦਲ ਦੇ ਹ ਮ ਲੇ ਦੀ ਸੂਰਤ ਵਿੱਚ ਪਿੰਡਾਂ ਦੀਆ ਪੰਚਾਇਤਾਂ ਅਤੇ ਕਿਸਾਨਾਂ ਦਾ ਸਹਿਯੋਗ ਬੇਹੱਦ ਜਰੂਰੀ ਹੈ। ਇਸ ਦੌਰਾਨ ਫਾਇਰ ਬ੍ਰਿਗੇਡ ਅਵਾਜੀ ਯੰਤਰਾਂ ਅਤੇ ਸਪਰੇਅ ਪੰਪਾਂ ਆਦਿ ਦੇ ਪੂਰੇ ਸਾਜੋ ਸਮਾਨ ਸਮੇਤ ਟਿੱਡੀ ਦਲ ਨਾਲ ਮੁਕਾਬਲੇ ਦਾ ਬਾਖੂਬੀ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਸਮੂਹ ਪੰਚਾਇਤ ਨੂੰ ਟਿੱਡੀ ਦਲ ਦੇ ਹਮਲੇ ਸਣੇ ਸਪਰੇਅ ਕਰਨ ਲਈ ਮੋਟਰਾਂ ਤੇ ਪਾਣੀ ਦਾ ਭੰਡਾਰਨ ਕਰਨ ਅਤੇ ਟਰੈਕਟਰ ਵਾਲੇ ਸਪਰੇਅ ਪੰਪ ਤਿਆਰ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਰਾਤ ਸਮੇਂ ਕੀਟ ਨਾਸ਼ਕਾਂ ਦੀ ਸਪਰੇਅ ਲਈ ਰੌਸ਼ਨੀ ਲਈ ਵੱਡੀਆਂ ਟਾਰਚਾਂ ਦੀ ਮੱਦਦ ਲਈ ਜਾਵੇ,ਕਿਉਕਿ ਟਿੱਡੀ ਦਲ ਦੀ ਰੋਕਥਾਮ ਰਾਤ ਨੂੰ ਕੀਤੀ ਜਾਣੀ ਹੈ ਅਤੇ ਰਾਤ ਸਮੇਂ ਸਰਚ ਲਾਈਟਾਂ ਅਤੇ ਪਾਣੀ ਆਦਿ ਦੀ ਜਰੂਰਤ ਪਵੇਗੀ।