ਆਮ ਆਦਮੀ ਪਾਰਟੀ ਨੇ 2022 ਵਿੱਚ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਕਰਤਾ ਵੱਡਾ ਐਲਾਨ

Tags

ਆਮ ਆਦਮੀ ਪਾਰਟੀ ਨੇ ਵੀ 2022 'ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਬਣਾਉਣੀ ਆਰੰਭ ਦਿੱਤੀ ਹੈ। ਦਰਅਸਲ ਆਪ ਨੂੰ ਪੰਜਾਬ ਵਿਧਾਨ ਸਭਾ ਚੋਣਾਂ 2017 'ਚ ਇਸ ਕਰਕੇ ਵੀ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਉਨ੍ਹਾਂ ਕੋਲ ਆਖਰੀ ਪਲਾਂ ਤਕ ਮੁੱਖ ਮੰਤਰੀ ਦਾ ਚਿਹਰਾ ਨਹੀਂ ਸੀ। ਇਸ ਲਈ ਪਾਰਟੀ ਉਹ ਗਲਤੀ ਦੁਹਰਾਉਣਾ ਨਹੀਂ ਚਾਹੁੰਦੀ। ਅਜਿਹੇ 'ਚ ਆਮ ਆਦਮੀ ਪਾਰਟੀ ਦੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਨੇ ਸਪਸ਼ਟ ਕਰ ਦਿੱਤਾ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 'ਚ ਪਾਰਟੀ ਮੁੱਖ ਮੰਤਰੀ ਦੇ ਚਿਹਰੇ ਨਾਲ ਮੈਦਾਨ 'ਚ ਉੱਤਰੇਗੀ।

ਉਨ੍ਹਾਂ ਕਿਹਾ ਇਸ ਬਾਰੇ ਫੈਸਲਾ ਚੋਣਾਂ ਦੇ ਨੇੜੇ ਹੋਵੇਗਾ ਕਿ ਪੰਜਾਬ ਦੀ ਕਮਾਨ ਕਿਸ ਦੇ ਹੱਥ ਸੌਂਪੀ ਜਾਵੇਗੀ ਯਾਨੀ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਵੇਗਾ। ਇਸ ਦੌਰਾਨ ਵਿਧਾਇਕ ਹਰਪਾਲ ਚੀਮਾ ਨੇ ਕਿਹਾ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਆਰਡੀਨੈਂਸਾਂ ਖਿਲਾਫ ਪਾਰਟੀ ਵੱਲੋਂ ਅੰਦੋਲਨ ਕੀਤਾ ਜਾਵੇਗਾ। ਸਰਬਦਲੀ ਬੈਠਕ 'ਚ ਇਨ੍ਹਾਂ ਤਿੰਨਾਂ ਆਰਡੀਨੈਂਸਾ ਦਾ ਵਿਰੋਧ ਕੀਤਾ ਜਾਵੇਗਾ।ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰਾਂ ਤੇ ਵਿਧਾਇਕਾਂ ਨਾਲ ਹੋਈ ਬੈਠਕ 'ਚ ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਨੂੰ ਪਾਰਟੀ 'ਚ ਸ਼ਾਮਲ ਕਰਨ ਬਾਰੇ ਅਜੇ ਤਕ ਉਨ੍ਹਾਂ ਨਾਲ ਕੋਈ ਗੱਲ ਨਹੀਂ ਹੋਈ।

ਕੋਰ ਕਮੇਟੀ ਦੀ ਬੈਠਕ 'ਚ ਵਿਧਾਇਕਾਂ ਨੂੰ ਕਿਹਾ ਗਿਆ ਕਿ ਪੰਜਾਬ ਸਰਕਾਰ ਤੇ ਅਕਾਲੀ-ਬੀਜੇਪੀ ਵੱਲੋਂ ਲਏ ਗਏ ਲੋਕ ਵਿਰੋਧੀ ਫੈਸਲਿਆਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।