ਪੰਜਾਬ ਦੇ ਇਸ ਸ਼ਹਿਰ ਵਿੱਚ ਕੋਰੋਨਾ ਦਾ ਵੱਡਾ ਧਮਾਕਾ, ਅੱਜ ਮਿਲੇ 78 ਪਾਜ਼ਟਿਵ

Tags

ਜਲੰਧਰ 'ਚ ਕੋਰੋਨਾ ਦਾ ਕਹਿਰ ਜਾਰੀ ਹੈ। ਅੱਜ ਜਲੰਧਰ 'ਚ 78 ਕੇਸ ਸਾਹਮਣੇ ਆਏ ਹਨ। ਸਿਹਤ ਵਿਭਾਗ ਨੂੰ ਭਾਜੜਾਂ ਪੈ ਗਈਆਂ ਹਨ ਤੇ ਸ਼ਹਿਰ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਇਨ੍ਹਾਂ ਪਾਜ਼ੀਟਿਵ ਕੇਸਾਂ ‘ਚ ਜ਼ਿਆਦਾਤਰ ਪੁਲਿਸ ਵਾਲੇ ਅਤੇ ਡਾਕਟਰ ਸ਼ਾਮਲ ਹਨ। ਸ਼ੁੱਕਰਵਾਰ ਨੂੰ ਅੰਮ੍ਰਿਤਸਰ, ਜਲੰਧਰ ,ਬਰਨਾਲਾ ਅਤੇ ਮੋਗਾ ‘ਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਦੱਸ ਦੇਈਏ ਕਿ ਕੱਲ੍ਹ ਜਲੰਧਰ 'ਚ ਕੋਰੋਨਾ ਨਾਲ ਇਕ ਮਹਿਲਾ ਦੀ ਮੌਤ ਹੋ ਗਈ ਸੀ ਤੇ 4 ਪੁਲਿਸ ਮੁਲਾਜ਼ਮਾਂ ਸਮੇਤ 5 ਵਿਅਕਤੀ ਕੋਰੋਨਾ ਇਨਫੈਕਟਿਡ ਪਾਏ ਗਏ ਸਨ। ਜ਼ਿਲ੍ਹੇ ਚ ਕੁੱਲ ਐਕਟਿਵ ਕੇਸ ਦੀ ਗਿਣਤੀ 496 ਹੋ ਗਈ ਹੈ।

ਜਲੰਧਰ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਜ਼ਿਲ੍ਹੇ ‘ਚ ਇਕ ਹੋਰ ਮਰੀਜ਼ ਦੀ ਮੌਤ ਹੋਣ ਤੋਂ ਬਾਅਦ ਉਸ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਸਿਵਲ ਹਸਪਤਾਲ ‘ਚ ਇਲਾਜ ਅਧੀਨ ਗਲੋਬ ਕਾਲੋਨੀ ਇੰਡਸਟਰੀਅਲ ਏਰੀਆ ਦੇ 52 ਸਾਲਾ ਨਰੇਸ਼ ਕੁਮਾਰ ਦੀ ਮੌਤ ਬਾਅਦ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ‘ਚ ਹੁਣ ਕੋਰੋਨਾ ਵਾਇਰਸ ਦੇ ਕਾਰਨ ਮਰਨ ਵਾਲਿਆਂ ਦਾ ਅੰਕੜਾ 15 ਤੱਕ ਪਹੁੰਚ ਗਿਆ ਹੈ।