ਸੁਖਦੇਵ ਸਿੰਘ ਢੀਂਡਸਾ ਵੱਲੋਂ ਨਵੀਂ ਪਾਰਟੀ ਦਾ ਐਲਾਨ! ਅਕਾਲੀਆਂ ਦੀ ਟੱਕਰ ‘ਚ ਆ ਗਏ ਢੀਂਡਸਾ

Tags

ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਅਸਲ ਲੀਹਾਂ ‘ਤੇ ਲਿਆਉਣ ਲਈ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਪੰਜਾਬ ਵਿੱਚ ਭਰਵਾ ਹੁੰਗਾਰਾ ਮਿਲ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਇਥੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਖਜ਼ਾਨਾ ਮੰਤਰੀ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕੀਤਾ। ਸ੍ਰੀ ਢੀਂਡਸਾ ਨੇ ਕਿਹਾ ਕਿ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵੱਲੋਂ ਪਾਰਟੀ ਦੀ ਮਜ਼ਬੂਤੀ ਅਤੇ ਜਮਹੂਰੀਅਤ ਨੂੰ ਬਹਾਲ ਕਰਵਾਉੁਣ ਲਈ ਸ਼ਹਿਰਾਂ ਅਤੇ ਪਿੰਡਾਂ ਵਿੱਚ ਜਾਕੇ ਲੋਕਾਂ ਨੂੰ ਲਾਮਬੰਦ ਕਰ ਰਹੇ ਹਾਂ, ਜਿਸ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਤੋਂ ਨਾਰਾਜ਼ ਅਤੇ ਘੁਟਣ ਮਹਿਸੂਸ ਕਰ ਰਹੇ ਇੱਕ ਦਰਜਨ ਦੇ ਕਰੀਬ ਨੇਤਾ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਕਬੂਲਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਪੂਰੇ ਪੰਜਾਬ ਦਾ ਦੌਰਾ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਪੰਜਾਬ ਵਿੱਚ ਨਵੀਂ ਸਿਆਸੀ ਪਾਰਟੀ ਦਾ ਐਲਾਨ ਕੀਤਾ ਜਾਵੇਗਾ, ਜੋ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਮਖ਼ਿਆਲੀ ਪਾਰਟੀਆਂ ਨਾਲ ਗੱਠਜੋੜ ਕੀਤਾ ਜਾਵੇਗਾ ਜਿਸ ਦੀ ਰਣਨੀਤੀ ਤਿਆਰ ਕਰਨ ਲਈ ਪਾਰਟੀ ਦੀ ਕੋਰ ਕਮੇਟੀ ਸਥਾਪਿਤ ਕੀਤੀ ਜਾਵੇਗੀ। ਸਾਬਕਾ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਵਿੱਚ ਇੱਕ ਨਵੀਂ ਪਾਰਟੀ ਬਣਾਕੇ ਸਭ ਧਰਮਾਂ, ਵਰਗਾਂ ਅਤੇ ਹਰ ਉਮਰ ਦੇ ਲੋਕਾਂ ਨੂੰ ਨਾਲ ਲੈ ਕੇ ਪੰਜਾਬ ਦੀ ਤਰੱਕੀ ਲਈ ਭ੍ਰਿਸ਼ਟਾਚਾਰੀ ਲੋਕਾਂ ਨੂੰ ਪਾਸੇ ਕਰਨ ਲਈ ਲੋਕਾਂ ਦਾ ਸਹਿਯੋਗ ਮੰਗਾਂਗੇ।