ਚੰਡੀਗੜ੍ਹ 'ਚ ਮੀਡੀਆ ਦੇ ਮੁਖ਼ਾਤਿਬ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਆਰਥਿਕ ਹਾਲਤ ਇਕਦਮ ਨਹੀਂ ਵਿਗੜੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਆਰਥਿਕਤਾ ਨੂੰ ਲੀਹਾਂ 'ਤੇ ਲਿਆਉਣ ਲਈ ਮੋਂਟੇਕ ਸਿੰਘ ਆਹਲੂਵਾਲੀਆ ਦੀ ਬਣਾਈ ਗਈ ਕਮੇਟੀ ਦੀ ਪਹਿਲੀ ਰਿਪੋਰਟ ਮਿਲ ਗਈ ਹੈ ਅਤੇ ਇਹ ਕਮੇਟੀ ਪੰਜਾਬ ਦੇ ਅਰਥਚਾਰੇ ਨੂੰ ਬਿਹਤਰ ਬਣਾਉਣ ਲਈ ਕੋਸ਼ਿਸ਼ਾਂ ਕਰ ਰਹੀ ਹੈ। ਜਦੋਂ ਪੱਤਰਕਾਰਾਂ ਵੱਲੋਂ ਕਾਂਗਰਸ ਦੇ ਚੋਣ ਮੈਨੀਫੈਸਟੋ ਵਿੱਚ ਕੀਤੇ ਸਮਾਰਟਫੋਨ ਦੇ ਵਾਅਦੇ ਬਾਰੇ ਪੁੱਛਿਆ ਤਾਂ ਕੈਪਟਨ ਨੇ ਕਿਹਾ ਕਿ ਸਰਕਾਰ ਆਪਣਾ ਹਰ ਇੱਕ ਵਾਅਦਾ ਨਿਭਾਵੇਗੀ।
ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਲਾਵਾ (LAVA) ਕੰਪਨੀ ਨਾਲ ਡੀਲ ਹੋ ਚੁੱਕੀ ਹੈ ਅਤੇ ਲਾਵਾ ਕੰਪਨੀ ਦੇ ਸਮਾਰਟਫੋਨ ਜੁਲਾਈ ਤੱਕ ਲੋਕਾਂ ਵਿੱਚ ਵੰਡਣੇ ਸ਼ੁਰੂ ਹੋ ਜਾਣਗੇ। ਪੂਰੀ ਜਾਣਕਾਰੀ ਤੁਸੀਂ ਹੇਠਾਂ ਦਿੱਤੀ ਵੀਡੀਓ ਵਿੱਚ ਆਪ ਹੀ ਦੇਖ ਲਵੋ।